ਪਾਕਿਸਤਾਨ ਨੂੰ ਆਪਣੀ ਮੂਰਖਤਾ ‘ਤੇ ਜ਼ਰੂਰ ਅਹਿਸਾਸ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਮਹਾਂ ਸਭਾ ਵਿਚ ਭਾਗ ਲੈਣ ਅਮਰੀਕਾ ਜਾ ਰਹੇ ਹਨ। ਭਾਰਤ ਨੇ ਮੋਦੀ ਦੀ ਯਾਤਰਾ ਨੂੰ ਲੈ ਕੇ ਪਾਕਿਸਤਾਨ ਨੂੰ ਏਅਰਬੇਸ ਖੋਲ੍ਹਣ ਲਈ ਕਿਹਾ ਸੀ, ਪਰ ਪਾਕਿਸਤਾਨ ਨੇ ਇਨਕਾਰ ਕਰ ਦਿੱਤਾ। ਇਸ ‘ਤੇ ਭਾਰਤ ਨੇ ਕਿਹਾ ਕਿ ਉਮੀਦ ਹੈ ਕਿ ਪਾਕਿ ਨੂੰ ਆਪਣੀ ਮੂਰਖਤਾ ‘ਤੇ ਜ਼ਰੂਰ ਅਹਿਸਾਸ ਹੋਵੇਗਾ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਕਸ਼ਮੀਰ ਵਿਚ ਮੌਜੂਦਾ ਸਥਿਤੀ ਦਾ ਹਵਾਲਾ ਦਿੰਦਿਆਂ ਭਾਰਤ ਨੂੰ ਕੋਰੀ ਨਾਂਹ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਪਾਕਿ ਨੇ ਭਾਰਤੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਜਹਾਜ਼ ਨੂੰ ਵੀ ਆਪਣੇ ਹਵਾਈ ਖੇਤਰ ਵਿਚੋਂ ਲੰਘਣ ਦੀ ਆਗਿਆ ਨਹੀਂ ਸੀ ਦਿੱਤੀ। ਇਸ ਸਬੰਧੀ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਕਿਹਾ ਕਿ ਜਿੱਥੇ ਇਕ ਦੇਸ਼ ਦੂਜੇ ਦੇਸ਼ ਦੀ ਸਰਕਾਰ ਦੇ ਨੁਮਾਇੰਦੇ ਨੂੰ ਆਪਣੇ ਹਵਾਈ ਰਸਤੇ ਤੋਂ ਜਾਣ ਲਈ ਮਨਾਂ ਕਰਦਾ ਹੈ ਤਾਂ ਇਹ ਬਹੁਤ ਮਾੜੀ ਗੱਲ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …