ਫਿਰੋਜ਼ਪੁਰ/ਬਿਊਰੋ ਨਿਊਜ਼
ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਇਕ ਪੱਤਰ ਰਾਹੀਂ ਪੰਜਾਬ ਦੇ ਰੇਲਵੇ ਸਟੇਸ਼ਨ ਅਤੇ ਧਾਰਿਮਕ ਸਥਾਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਫਿਰੋਜਪੁਰ ਰੇਲਵੇ ਨੂੰ ਭੇਜੇ ਪੱਤਰ ਵਿਚ ਜੰਮੂ ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਉਤੇ ਵੀ ਹਮਲੇ ਦੀ ਧਮਕੀ ਦਿੱਤੀ ਗਈ ਹੈ। ਪਿਛਲੇ ਦਿਨੀਂ ਪ੍ਰਾਪਤ ਹੋਏ ਪੱਤਰ ਦੀ ਜਾਂਚ ਰੇਲਵੇ ਸੁਰੱਖਿਆ ਬਲ ਤੇ ਜੀਆਰਪੀ ਨੇ ਸ਼ੁਰੂ ਕਰ ਦਿੱਤੀ ਹੈ ਅਤੇ ਰੇਲਵੇ ਸਟੇਸ਼ਨ ਉਤੇ ਚੌਕਸੀ ਵਧਾ ਦਿੱਤੀ ਹੈ। ਮੀਡੀਆ ਵਿਚ ਆਈਆਂ ਖਬਰਾਂ ਮੁਤਾਬਕ ਚਿੱਠੀ ਅਨੁਸਾਰ ਅਕਤੂਬਰ ਮਹੀਨੇ ਵਿਚ ਹਮਲੇ ਕਰਨ ਲਈ ਕਿਹਾ ਗਿਆ ਹੈ। ਰੇਲਵੇ ਦੇ ਸਹਾਇਕ ਸੁਰੱਖਿਆ ਕਮਿਸ਼ਨਰ ਅਰੁਣ ਕੁਮਾਰ ਤੇ ਜੀਆਰਪੀ ਫਿਰੋਜ਼ਪੁਰ ਥਾਣਾ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਧਮਕੀ ਵਾਲੇ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨਾਂ ਤੇ ਰੇਲ ਗੱਡੀਆਂ ਵਿਚ ਵੀ ਚੌਕਸੀ ਵਧਾਈ ਜਾ ਰਹੀ ਹੈ।
Check Also
ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …