ਭਾਰਤ ਦੀਆਂ ਗੁਪਤ ਸੂਚਨਾਵਾਂ ਭੇਜਣ ਬਦਲੇ ਉਸ ਨੂੰ ਪਾਕਿਸਤਾਨ ਤੋਂ ਆਉਂਦੇ ਸਨ ਪੈਸੇ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ‘ਚ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਪਿਛਲੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ ਸ਼ੱਕੀ ਜਾਸੂਸ ਨੂੰ ਕਾਬੂ ਕੀਤਾ ਗਿਆ ਸੀ। ਜਿਸ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਜਾਸੂਸ ਦਾ ਪਾਕਿਸਤਾਨ ਨਾਲ ਤਿੱਬੜੀ ਕੈਂਟ ਦੀਆਂ ਵੱਖਵੱਖ ਲੋਕੇਸ਼ਨਾਂ ਦੀਆਂ ਤਸਵੀਰਾਂ ਭੇਜਣ ਦੇ ਬਦਲੇ 10 ਲੱਖ ਰੁਪਏ ‘ਚ ਸੌਦਾ ਹੋਇਆ ਸੀ ਅਤੇ ਉਸ ਨੂੰ ਇਸ ਕੰਮ ਲਈ ਤਕਰੀਬਨ 80 ਹਜ਼ਾਰ ਰੁਪਏ ਮਿਲ ਵੀ ਚੁੱਕੇ ਹਨ। ਵਿਪਨ ਨਾਮ ਦੇ ਇਸ ਜਾਸੂਸ ਨੇ ਆਪਣਾ ਗੁਨਾਹ ਕਬੂਲ ਵੀ ਕਰ ਲਿਆ ਹੈ ਅਤੇ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਹ ਵੀ ਦੱਸਿਆ ਗਿਆ ਕਿ ਇਹ ਜਾਸੂਸ ਪੁਲਿਸ ਤੇ ਫੌਜ ਨੂੰ ਵੱਖਵੱਖ ਬਿਆਨ ਦੇ ਕੇ ਗੁੰਮਰਾਹ ਕਰ ਰਿਹਾ ਹੈ, ਇਸ ਲਈ ਉਸ ਨੂੰ ਪੁੱਛਗਿੱਛ ਲਈ ਜੁਆਇੰਟ ਇਨਟੈਰੋਗੇਸ਼ਨ ਸੈਂਟਰ ਅੰਮ੍ਰਿਤਸਰ ਭੇਜ ਦਿੱਤਾ ਗਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …