Breaking News
Home / ਪੰਜਾਬ / ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ

ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ

ਸਪੈਸ਼ਲਿਸਟ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ, ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਸਕਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ ਵਧਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੰਬੇ ਸਮੇਂ ਤੱਕ ਉਹ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਸਕਣ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿਹਤ ਇੱਕ ਤਰਜੀਹੀ ਖੇਤਰ ਹੈ ਅਤੇ ਇਸ ਖੇਤਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …