ਪੀੜਤਾਂ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਦਿੱਤੇ 2-2 ਲੱਖ ਰੁਪਏ ਦੇ ਚੈੱਕ
ਬਟਾਲਾ/ਬਿਊਰੋ ਨਿਊਜ਼
ਪਿਛਲੇ ਦਿਨੀਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ। ਇਸ ਸਬੰਧੀ ਡੀ.ਸੀ. ਗੁਰਦਾਸਪੁਰ ਵੱਲੋਂ ਐੱਸ.ਡੀ.ਐਮ. ਬਟਾਲਾ ਨੇ ਇਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਆਧਾਰ ‘ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਪਰਚਾ ਦਰਜ ਹੋਇਆ ਹੈ। ਬੈਂਸ ਨੇ ਇਕ ਜ਼ਮਾਨਤ ਅਰਜ਼ੀ ਵੀ ਮਾਣਯੋਗ ਅਦਾਲਤ ‘ਚ ਪਾਈ ਸੀ, ਜੋ ਰੱਦ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਅੱਜ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਧਮਾਕੇ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਬਟਾਲਾ ਵਿਚ ਧਰਨਾ ਵੀ ਲਗਾਇਆ ਅਤੇ ਮਾਹੌਲ ਵੀ ਤਣਾਅ ਵਾਲਾ ਬਣਿਆ ਰਿਹਾ। ਸਿਮਰਜੀਤ ਸਿੰਘ ਬੈਂਸ ਨੇ ਵੰਗਾਰਿਆ ਕਿ ਪੁਲਿਸ ਮੈਨੂੰ ਗ੍ਰਿਫਤਾਰ ਕਰਕੇ ਦੇਖ ਲਵੇ।
ਉਧਰ ਦੂਜੇ ਪਾਸੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 24 ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇ ਚੈੱਕ ਦੇ ਦਿੱਤੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਜਾਨੀ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ, ਪਰੰਤੂ ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ ਅਤੇ ਸਰਕਾਰ ਪੂਰੀ ਤਰ੍ਹਾਂ ਸੰਜੀਦਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …