ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੇ ਕਿਹਾ – ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰੇ ਭਾਰਤ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪਹੁੰਚਣਗੇ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਦਾ ਇਕ ਵਫਦ ਅੱਜ ਰਾਸ਼ਟਰਪਤੀ ਭਵਨ ਵਿਚ ਉਨ੍ਹਾਂ ਨੂੰ ਸੱਦਾ ਦੇਣ ਲਈ ਗਿਆ ਸੀ, ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੀ ਕੀਤੀ। ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਕਰਦਿਆਂ ਲੌਂਗੋਵਾਲ ਨੇ ਦੱਸਿਆ ਕਿ ਉਮੀਦ ਹੈ ਕਿ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੁੱਲ੍ਹ ਜਾਵੇਗਾ ਅਤੇ ਦੋਵਾਂ ਦੇਸ਼ਾਂ ਵਲੋਂ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ। ਲੌਂਗੋਵਾਲ ਨੇ ਭਾਰਤ ਸਰਕਾਰ ਕੋਲੋਂ ਇਹ ਮੰਗ ਵੀ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ।
Home / ਭਾਰਤ / ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਲਈ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …