ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ
ਜੋਧਪੁਰ/ਬਿਊਰੋ ਨਿਊਜ਼
ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਆਸਾ ਰਾਮ ਨੂੰ ਇਕ ਵਾਰ ਫਿਰ ਅਦਾਲਤ ਵਲੋਂ ਝਟਕਾ ਦਿੱਤਾ ਗਿਆ। ਰਾਜਸਥਾਨ ਹਾਈਕੋਰਟ ਨੇ ਆਸਾ ਰਾਮ ਦੀ ਉਮਰ ਕੈਦ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਨੂੰ ਖਾਰਜ ਦਿੱਤਾ। ਆਸਾ ਰਾਮ ਵਲੋਂ ਸਜ਼ਾ ‘ਤੇ ਰੋਕ ਲਗਾਉਣ ਲਈ ਹਾਈਕੋਰਟ ਵਿਚ ਦੂਜੀ ਵਾਰ ਅਰਜ਼ੀ ਦਾਇਰ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਆਸਾ ਰਾਮ ‘ਤੇ ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੀ ਇਕ ਨਾਬਾਲਗ ਲੜਕੀ ਨੇ ਜਬਰ ਜਨਾਹ ਦਾ ਦੋਸ਼ ਲਾਇਆ ਸੀ, ਜਿਸ ਵਿਚ ਆਸਾ ਰਾਮ ਦੋਸ਼ੀ ਹੋ ਗਿਆ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਆਸਾ ਪੁੱਤਰ ਦਾ ਮੁੰਡਾ ਨਰਾਇਣ ਸਾਈਂ ਵੀ ਅਜਿਹੇ ਹੀ ਮਾਮਲੇ ਵਿਚ ਜੇਲ੍ਹ ਦੀ ਹਵਾ ਖਾ ਰਿਹਾ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …