ਚਿਦੰਬਰਮ ਨੇ ਅਦਾਲਤ ਨੂੰ ਕਿਹਾ – ਨਿੱਜੀ ਲਾਭ ਲਈ ਨਹੀਂ ਕੀਤੀ ਵਿੱਤ ਮੰਤਰਾਲੇ ਦੀ ਵਰਤੋਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀ ਅੰਤਿਰਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ੍ਹ ਪਹੁੰਚੇ। ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਅਹਿਮਦ ਪਟੇਲ ਅਤੇ ਗੁਲਾਮ ਨਬੀ ਅਜ਼ਾਦ ਵੀ ਚਿਦੰਬਰਮ ਨਾਲ ਮੁਲਾਕਾਤ ਕਰ ਚੁੱਕੇ ਹਨ। ਧਿਆਨ ਰਹੇ ਕਿ ਚਿਦੰਬਰਮ ਆਈ.ਐਨ.ਐਕਸ. ਮੀਡੀਆ ਨਾਲ ਸਬੰਧਤ ਮਾਮਲੇ ਵਿਚ ਲੰਘੀ 5 ਸਤੰਬਰ ਤੋਂ ਜੇਲ੍ਹ ਵਿਚ ਹਨ। ਇਹ ਪਹਿਲੀ ਵਾਰ ਹੈ ਜਦ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਜੇਲ੍ਹ ਵਿਚ ਬੰਦ ਕਿਸੇ ਆਗੂ ਨਾਲ ਮੁਲਾਕਾਤ ਕਰਨ ਲਈ ਆਏ ਹੋਣ।
ਉਧਰ ਦੂਜੇ ਪਾਸੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਦਿੱਲੀ ਹਾਈਕੋਰਟ ਵਿਚ ਸੁਣਵਾਈ ਹੋਈ। ਚਿਦੰਬਰਮ ਨੇ ਅਦਾਲਤ ਵਿਚ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਨੇ ਨਿੱਜੀ ਲਾਭ ਲਈ ਵਿੱਤ ਮੰਤਰਾਲੇ ਦੀ ਵਰਤੋਂ ਕੀਤੀ ਹੋਵੇ।
Check Also
ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ
ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ …