ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਅਸਤੀਫੇ ਦੀ ਮੰਗ ਉਠੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਇਕਾਈ ਨੇ ਈਟੀਟੀ ਤੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ‘ਆਪ’ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਘਰ-ਘਰ ਨੌਕਰੀ’ ਦੇਣ ਵਰਗੇ ਝੂਠੇ ਵਾਅਦੇ ਕਰਕੇ ਸੱਤਾ ਲੈਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਚ ਬਾਦਲਾਂ ਦੀ ਨਾਪਾਕ ਰੂਹ ਪ੍ਰਵੇਸ਼ ਕਰ ਚੁੱਕੀ ਹੈ। ਧਿਆਨ ਰਹੇ ਲੰਘੇ ਕੱਲ੍ਹ ਸੰਗਰੂਰ ਵਿਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਬੇਰੁਜ਼ਗਾਰ ਅਧਿਕਾਰਾਂ ‘ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ ਸੀ। ਇਸ ਸਬੰਧੀ ‘ਆਪ’ ਆਗੂ ਪ੍ਰਿੰਸੀਪਲ ਬੁੱਧ ਰਾਮ ਤੇ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਖਿਲਾਫ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …