Breaking News
Home / ਪੰਜਾਬ / ਗੁਰਦਾਸ ਮਾਨ ਨੂੰ ਦੇਸ਼ ‘ਚ ਇਕ ਹੀ ਭਾਸ਼ਾ ਦਾ ਸਮਰਥਨ ਕਰਨਾ ਪਿਆ ਮਹਿੰਗਾ

ਗੁਰਦਾਸ ਮਾਨ ਨੂੰ ਦੇਸ਼ ‘ਚ ਇਕ ਹੀ ਭਾਸ਼ਾ ਦਾ ਸਮਰਥਨ ਕਰਨਾ ਪਿਆ ਮਹਿੰਗਾ

ਹੋ ਰਿਹਾ ਡਟਵਾਂ ਵਿਰੋਧ ਅਤੇ ਫੂਕੇ ਜਾ ਰਹੇ ਹਨ ਪੁਤਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਵਲੋਂ ਦਿੱਤੇ ਗਏ ‘ਇੱਕ ਦੇਸ਼ ਇੱਕ ਭਾਸ਼ਾ ਹਿੰਦੀ’ ਦੇ ਬਿਆਨ ਦਾ ਦੇਸ਼ ਅਤੇ ਵਿਦੇਸ਼ਾਂ ਵਿਚ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਜਲੰਧਰ ਵਿਚ ਸਿੱਖ ਤਾਲਮੇਲ ਕਮੇਟੀ ਵਲੋਂ ਹੋਰ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਗੁਰਦਾਸ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਉਹਨਾਂ ਨੂੰ ਮਾਫੀ ਮੰਗਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰਦਾਸ ਮਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਨੀਵਾਂ ਦਿਖਾਉਣ ਦੀ ਨਿੰਦਾ ਕੀਤੀ ਹੈ।
ਧਿਆਨ ਰਹੇ ਕਿ ਪਿਛਲੇ ਦਿਨੀਂ ਕੈਨੇਡਾ ਸ਼ੋਅ ਕਰਨ ਪਹੁੰਚੇ ਗੁਰਦਾਸ ਮਾਨ ਨੇ ਭਾਰਤ ਨੂੰ ਇਕ ਭਾਸ਼ਾਈ ਦੇਸ਼ ਬਣਾਏ ਜਾਣ ਦੀ ਹਮਾਇਤ ਕੀਤੀ ਸੀ। ਜਿਸ ਕਰਕੇ ਗੁਰਦਾਸ ਮਾਨ ਦਾ ਦਾ ਡਟਵਾਂ ਵਿਰੋਧ ਹੋਇਆ। ਗੁਰਦਾਸ ਮਾਨ ਪ੍ਰਦਰਸ਼ਨਕਾਰੀਆਂ ਨੂੰ ਦੇਖ ਕੇ ਆਪਾ ਵੀ ਖੋਹ ਬੈਠੇ ਅਤੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਅਪਸ਼ਬਦ ਵੀ ਕਹੇ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਸ਼ੋਅ ਵੇਖਣ ਆਏ ਦਰਸ਼ਕਾਂ ‘ਚੋਂ ਵੱਡੀ ਗਿਣਤੀ ਲੋਕ ਟਿਕਟਾਂ ਪਾੜ ਕੇ ਪ੍ਰਦਰਸ਼ਨ ‘ਚ ਸ਼ਾਮਲ ਹੋਏ।
ਇਸੇ ਦੌਰਾਨ ਪੰਜਾਬੀ ਗਾਇਕ ‘ਸਿੱਧੂ ਮੂਸੇਵਾਲਾ’ ਵੀ ਵਿਵਾਦਾਂ ਵਿਚ ਘਿਰਿਆ ਹੋਇਆ ਹੈ। ਉਸ ਨੇ ਆਪਣੇ ਗੀਤ ‘ਜੱਟੀ ਜਿਊਣੇ ਮੌੜ ਦੀ ਬੰਦੂਕ ਵਰਗੀ’ ਵਿਚ ਮਾਈ ਭਾਗੋ ਦਾ ਨਾਮ ਵਰਤਿਆ ਹੈ, ਜਿਸ ਦਾ ਚੁਫੇਰਿਆਂ ਵਿਰੋਧ ਹੋਇਆ। ਭਾਵੇਂ ਮੂਸੇਵਾਲਾ ਨੇ ਆਪਣੀ ਗਲਤੀ ਲਈ ਮਾਫੀ ਮੰਗ ਲਈ ਹੈ, ਪਰ ਫਿਰ ਵੀ ਮਾਮਲਾ ਗਰਮਾਇਆ ਹੋਇਆ ਹੈ।

Check Also

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ; ਮੁੱਖ ਮੰਤਰੀ ਭਗਵੰਤ ਮਾਨ ਨੇ …