27 C
Toronto
Tuesday, May 19, 2026
spot_img
Homeਪੰਜਾਬਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਦਾਖਾ ਤੋਂ ਸੰਦੀਪ ਸੰਧੂ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਜਲਾਲਾਬਾਦ ਤੋਂ ਰਮਿੰਦਰ ਸਿੰਘ ਆਵਲਾ ਤੇ ਮੁਕੇਰੀਆਂ ਤੋਂ ਇੰਦੂ ਬਾਲਾ ਨੂੰ ਉਮੀਦਵਾਰ ਐਲਾਨਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਫ਼ਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਲਈ ਆਉਂਦੀ 21 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਸੰਦੀਪ ਸੰਧੂ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਫ਼ਗਵਾੜਾ ਹਲਕੇ ਤੋਂ ਬਲਵਿੰਦਰ ਸਿੰਘ ਧਾਲੀਵਾਲ ਆਈਏਐੱਸ ਨੂੰ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਬਣਾਇਆ ਹੈ ਅਤੇ ਉਨ੍ਹਾਂ ਅੱਜ ਹੀ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਮਿੰਦਰ ਸਿੰਘ ਆਵਲਾ ਜਲਾਲਾਬਾਦ ਹਲਕੇ ਤੋਂ ਪਾਰਟੀ ਉਮੀਦਵਾਰ ਹੋਣਗੇ; ਜਦ ਕਿ ਪਾਰਟੀ ਨੇ ਮੁਕੇਰੀਆਂ ਹਲਕੇ ਦੇ ਸਵਰਗੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਪਤਨੀ ਸ੍ਰੀਮਤੀ ਇੰਦੂ ਬਾਲਾ ਨੂੰ ਉਮੀਦਵਾਰ ਬਣਾਇਆ ਹੈ।
ਉਧਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਦਾਖਾ ਹਲਕੇ ਤੇਂ ਮਨਪ੍ਰੀਤ ਸਿੰਘ ਇਆਲੀ ਨੂੰ ਟਿਕਟ ਦੇ ਦਿੱਤੀ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

RELATED ARTICLES
POPULAR POSTS