ਦਾਖ਼ਾ, ਜਲਾਲਾਬਾਦ, ਫ਼ਗਵਾੜਾ ਤੇ ਮੁਕੇਰੀਆਂ ‘ਚ ਹੋਵੇਗੀ ਜ਼ਿਮਨੀ ਚੋਣ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚਾਰ ਵਿਧਾਨ ਸਭਾ ਹਲਕਿਆਂ ਦਾਖ਼ਾ, ਜਲਾਲਾਬਾਦ, ਫ਼ਗਵਾੜਾ ਤੇ ਮੁਕੇਰੀਆਂ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਆ ਜਾਣਗੇ। ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਐੱਚ ਐੱਸ ਫੂਲਕਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਕਰਕੇ ਦਾਖ਼ਾ ਹਲਕਾ ਖ਼ਾਲੀ ਹੋਇਆ ਸੀ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੋਕ ਸਭਾ ਲਈ ਚੁਣੇ ਜਾਣ ਕਾਰਨ ਜਲਾਲਾਬਾਦ ਸੀਟ ਖਾਲੀ ਹੋਈ। ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਮੌਤ ਹੋਣ ਕਰਕੇ ਇਹ ਹਲਕਾ ਖ਼ਾਲੀ ਹੋ ਗਿਆ ਸੀ। ਫ਼ਗਵਾੜਾ ਤੋਂ ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਲੋਕ ਸਭਾ ਦੀ ਹੁਸ਼ਿਆਰਪੁਰ ਸੀਟ ਜਿੱਤੇ ਸਨ ਜਿਸ ਕਰਕੇ ਉਨ੍ਹਾਂ ਨੂੰ ਵਿਧਾਇਕੀ ਤੋਂ ਅਸਤੀਫ਼ਾ ਦੇਣ ਪਿਆ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਨ੍ਹਾਂ ਚਾਰ ਸੀਟਾਂ ‘ਤੇ ਵੱਖਵੱਖ ਚਾਰ ਪਾਰਟੀਆਂ ਦੇ ਵਿਧਾਇਕ ਸਨ।
ਂਿੲਸੇ ਦੌਰਾਨ ਚੋਣ ਕਮਿਸ਼ਨ ਨੇ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਵੀ 21 ਅਕਤੂਬਰ ਨੂੰ ਹੀ ਵਿਧਾਨ ਸਭਾ ਚੋਣ ਕਰਵਾਉਣ ਦਾ ਐਲਾਨ ਕੀਤਾ ਅਤੇ ਨਤੀਜੇ 24 ਅਕਤੂਬਰ ਨੂੰ ਹੀ ਐਲਾਨੇ ਜਾਣਗੇ। ਇਸ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …