ਕਿਹਾ, ਬਾਦਲ ਦੇ ਕਮਲ ਨਾਥ ਨਾਲ ਚੰਗੇ ਸਬੰਧ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਮਲ ਨਾਥ ਨਾਲ ਚੰਗੇ ਸਬੰਧ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧ ਕਰ ਰਹੀ ਹੈ ਪਰ ਕੁਮਾਰ ਵਿਸ਼ਵਾਸ ਨੇ ਕਮਲ ਨਾਥ ਨੂੰ ਆਪਣੇ ਜਨਮ ਦਿਨ ‘ਤੇ ਬੁਲਾਇਆ ਸੀ। ਕੈਪਟਨ ਨੇ ਕਿਹਾ ਕਿ ਕਮਲ ਨਾਥ ਬਾਰੇ ਝੂਠ ਬੋਲਿਆ ਜਾ ਰਿਹਾ ਹੈ।
ਕੈਪਟਨ ਨੇ ਪੰਜਾਬ ਮਾਮਲਿਆਂ ਸਬੰਧੀ ਲਾਏ ਗਏ ਨਵੇਂ ਇੰਚਾਰਜ ਕਮਲ ਨਾਥ ਨੂੰ ਕਲੀਨ ਚਿੱਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਮਲ ਨਾਥ ਬਹੁਤ ਚੰਗਾ ਬੰਦਾ ਹੈ। ਉਹ ਸਿੱਖ ਕਤਲੇਆਮ ਵਿੱਚ ਬਿਲਕੁੱਲ ਸ਼ਾਮਲ ਨਹੀਂ ਸੀ। ਵਿਰੋਧੀ ਪਾਰਟੀਆਂ ਵੱਲੋਂ ਜਾਣਬੁੱਝ ਕੇ ਇਸ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸਿੱਖ ਕਤਲੇਆਮ ਦੇ ਦੋਸ਼ਾਂ ਵਿੱਚ ਘਿਰੇ ਕਮਲ ਨਾਥ ਨੂੰ ਪੰਜਾਬ ਦਾ ਇੰਚਾਰਜ ਲਾਉਣ ਨਾਲ ਕਾਂਗਰਸ ਕਸੂਤੀ ਘਿਰ ਗਈ ਹੈ। ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਦਾ ਇਹ ਕਦਮ ਵੱਡਾ ਨੁਕਸਾਨ ਕਰ ਸਕਦਾ ਹੈ। ਇਸ ਦੇ ਨਾਲ ਹੀ ਪੰਥਕ ਮੁੱਦਿਆਂ ਨੂੰ ਵੋਟ ਬੈਂਕ ਲਈ ਵਰਤਣ ਲਈ ਹਮੇਸ਼ਾ ਕਾਹਲੇ ਰਹਿਣ ਵਾਲੇ ਅਕਾਲੀ ਦਲ ਨੂੰ ਵੀ ਅਹਿਮ ਮੁੱਦਾ ਮਿਲ ਗਿਆ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …