ਸੁਪਰੀਮ ਕੋਰਟ ਨੇ ਸਰਕਾਰ ਨੂੰ ਦਿਸ਼ਾ ਨਿਰਦੇਸ਼ ਬਣਾਉਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਸੋਸ਼ਲ ਮੀਡੀਆ ਦੀ ਦੁਰਵਰਤੋਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਹੈ ਕਿ ਦੇਸ਼ ‘ਚ ਸੋਸ਼ਲ ਮੀਡੀਆ ਦੀ ਦੁਰਵਰਤੋਂ ਹੋ ਰਹੀ ਹੈ, ਜਿਹੜੀ ਕਿ ਬਹੁਤ ਖ਼ਤਰਨਾਕ ਹੈ। ਅਦਾਲਤ ਨੇ ਇਸ ਖ਼ਤਰੇ ਨਾਲ ਨਜਿੱਠਣ ਸੰਬੰਧੀ ਦਿਸ਼ਾ-ਨਿਰਦੇਸ਼ ਬਣਾਉਣ ਲਈ ਕੇਂਦਰ ਸਰਕਾਰ ਕੋਲੋਂ ਤਿੰਨ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਮੰਗਿਆ ਹੈ। ਅਦਾਲਤ ਨੇ ਅੱਜ ਕਿਹਾ ਕਿ ਅਸੀਂ ਇਹ ਕਹਿ ਕੇ ਪੱਲਾ ਝਾੜ ਨਹੀਂ ਸਕਦੇ ਕਿ ਸਾਡੇ ਕੋਲ ਆਨਲਾਈਨ ਕ੍ਰਾਈਮ ਦੀ ਸ਼ੁਰੂਆਤ ਕਰਨ ਵਾਲਿਆਂ ਤੱਕ ਪਹੁੰਚਣ ਦੀ ਤਕਨੀਕ ਨਹੀਂ ਹੈ। ਜੇਕਰ ਇਸ ਨੂੰ ਕਰਨ ਦੀ ਤਕਨੀਕ ਹੈ ਤਾਂ ਇਸ ਨੂੰ ਰੋਕਣ ਦੀ ਵੀ ਤਕਨੀਕ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਤਕਨੀਕ ਨੇ ਇੱਕ ਖ਼ਤਰਨਾਕ ਮੋੜ ਲੈ ਲਿਆ ਹੈ। ਜਸਟਿਸ ਦੀਪਕ ਗੁਪਤਾ ਅਤੇ ਅਨੀਰੁੱਧ ਬੋਸ ਦੇ ਬੈਂਚ ਨੇ ਕਿਹਾ ਕਿ ਨਾ ਤਾਂ ਸਰਬਉੱਚ ਅਦਾਲਤ ਅਤੇ ਨਾ ਹੀ ਹਾਈਕੋਰਟ ਇਸ ਵਿਗਿਆਨਕ ਮਾਮਲੇ ‘ਤੇ ਫ਼ੈਸਲਾ ਲੈਣ ਦੇ ਸਮਰੱਥ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਸਰਕਾਰ ਦੇ ਉੱਪਰ ਹੈ ਕਿ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ ਲੈ ਕੇ ਆਏ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …