ਚੰਡੀਗੜ੍ਹ ਅਤੇ ਪੰਜਾਬ ਸਮੇਤ ਪੂਰੇ ਉਤਰੀ ਭਾਰਤ ਵਿਚ ਭੂਚਾਲ ਦੇ ਝਟਕੇ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਅੱਜ ਭੂਚਾਲ ਨੇ ਭਾਰੀ ਤਬਾਹੀ ਮਚਾਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਚੱਲਦਿਆਂ ਸੜਕਾਂ ਜ਼ਮੀਨ ‘ਚ ਗਰਕ ਗਈਆਂ ਅਤੇ ਕਈ ਇਮਾਰਤਾਂ ਢਹਿ ਢੇਰੀ ਹੋਈਆਂ ਹਨ।
ਇਸੇ ਦੌਰਾਨ ਪੰਜਾਬ ਅਤੇ ਜੰਮੂ ਕਸ਼ਮੀਰ ਸਮੇਤ ਪੂਰੇ ਉਤਰੀ ਭਾਰਤ ਵਿਚ ਅੱਜ ਸ਼ਾਮੀਂ 4 ਵੱਜ ਕੇ 32 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਕਿਸੇ ਵੀ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਭੂਚਾਲ ਤੋਂ ਸਹਿਮੇ ਹੋਏ ਲੋਕ ਘਰਾਂ ਅਤੇ ਦਫਤਰਾਂ ਵਿਚੋਂ ਬਾਹਰ ਆ ਗਏ ਅਤੇ ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਹੁੰਦੇ ਰਹੇ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਰਾਵਲਪਿੰਡੀ ਕੋਲ ਦੱਸਿਆ ਜਾ ਰਿਹਾ ਹੈ ਅਤੇ ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 6.3 ਮਾਪੀ ਗਈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …