16.4 C
Toronto
Saturday, September 12, 2026
spot_img
Homeਪੰਜਾਬਐਸ.ਜੀ.ਪੀ.ਸੀ. ਨੇ ਅੰਡੇਮਾਨਨਿਕੋਬਾਰ ਦੇ ਰਾਜਪਾਲ ਨੂੰ ਲਿਖੀ ਚਿੱਠੀ

ਐਸ.ਜੀ.ਪੀ.ਸੀ. ਨੇ ਅੰਡੇਮਾਨਨਿਕੋਬਾਰ ਦੇ ਰਾਜਪਾਲ ਨੂੰ ਲਿਖੀ ਚਿੱਠੀ

ਡਾ. ਦੀਵਾਨ ਸਿੰਘ ਕਾਲੇਪਾਣੀ ਦੇ ਨਾਂ ‘ਤੇ ਕਿਸੇ ਇਕ ਦੀਪ ਦਾ ਨਾਮ ਰੱਖਣ ਦੀ ਕੀਤੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਅੰਡੇਮਾਨ ਨਿਕੋਬਾਰ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਅੰਡੇਮਾਨ ਨਿਕੋਬਾਰ ਦੀਪ ਸਮੂਹ ਦੇ ਕਿਸੇ ਇੱਕ ਦੀਪ ਦਾ ਨਾਂ ਡਾ. ਦੀਵਾਨ ਸਿੰਘ ਕਾਲੇਪਾਣੀ ਦੇ ਨਾਂ ‘ਤੇ ਰੱਖਿਆ ਜਾਵੇ। ਰਾਜਪਾਲ ਨੂੰ ਲਿਖੀ ਚਿੱਠੀ ‘ਚ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਅਤੇ ਜੇਲ੍ਹਾਂ ਕੱਟੀਆਂ ਸਨ। ਉਨ੍ਹਾਂ ਕਿਹਾ ਕਿ ਕਾਲੇਪਾਣੀ ਦੀ ਜੇਲ੍ਹ ‘ਚ ਬਹੁਤ ਸਾਰੇ ਸਿੱਖ ਸੁਤੰਤਰਤਾ ਸੰਗਰਾਮੀਆਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਵਰ੍ਹੇ ਬਿਤਾਏ ਸਨ। ਇਸ ਕਰਕੇ ਅੰਡੇਮਾਨ ਨਿਕੋਬਾਰ ਦੇ ਕਿਸੇ ਇੱਕ ਦੀਪ ਦਾ ਨਾਂ ਪ੍ਰਸਿੱਧ ਸੁਤੰਤਰਤਾ ਸੰਗਰਾਮੀ ਡਾ. ਦੀਵਾਨ ਸਿੰਘ ਕਾਲੇਪਾਣੀ ਦੇ ਨਾਂ ‘ਤੇ ਰੱਖਿਆ ਜਾਵੇ।

RELATED ARTICLES
POPULAR POSTS