-9.3 C
Toronto
Monday, March 2, 2026
spot_img
Homeਪੰਜਾਬਤਰਨਤਾਰਨ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ

ਤਰਨਤਾਰਨ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ

ਜੱਗੂ ਭਗਵਾਨਪੁਰੀਆ ਗੈਂਗ ਦੇ ਪੰਜ ਗੈਂਗਸਟਰ ਗ੍ਰਿਫਤਾਰ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਪੁਲਿਸ ਨੇ ਅੱਜ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦਾ ਸੱਜਾ ਹੱਥ ਕਹੇ ਜਾਣ ਵਾਲੇ ਗੈਂਗਸਟਰ ਰੋਸ਼ਨ ਹੁੰਦਲ ਨੂੰ ਉਸ ਦੇ ਚਾਰ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਦੋ ਗੱਡੀਆਂ ਵੀ ਬਰਾਮਦ ਕੀਤੀਆਂ ਹਨ।
ਐਸਐਸਪੀ ਤਰਨਤਾਰਨ ਨੇ ਦੱਸਿਆ ਕਿ ਇਹ ਗੈਂਗਸਟਰ ਤਰਨਤਾਰਨ ਤੇ ਅੰਮ੍ਰਿਤਸਰ ਵਿੱਚ ਪੂਰੀ ਤਰ੍ਹਾਂ ਸਰਗਰਮ ਸਨ ਅਤੇ ਇਹ ਹਥਿਆਰਾਂ ਦੇ ਜ਼ੋਰ ‘ਤੇ ਗੁੰਡਾਗਰਦੀ ਕਰਨ ਦੇ ਨਾਲ-ਨਾਲ ਹਥਿਆਰਾਂ ਦੀ ਤਸਕਰੀ ਤੇ ਹੋਰ ਅਪਰਾਧਕ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਐਸਐਸਪੀ ਨੇ ਦੱਸਿਆ ਕਿ ਗਰੋਹ ਦੇ ਪੰਜ ਹੋਰ ਮੈਂਬਰ ਅਜੇ ਫਰਾਰ ਹਨ ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ ਤੇ ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

RELATED ARTICLES
POPULAR POSTS