14.6 C
Toronto
Wednesday, October 8, 2025
spot_img
Homeਪੰਜਾਬਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਲਈ ਸੁਖਜਿੰਦਰ ਰੰਧਾਵਾ ਸਮੇਤ ਕਈਆਂ ਨੇ ਕੀਤੀ ਅਰਦਾਸ

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਲਈ ਸੁਖਜਿੰਦਰ ਰੰਧਾਵਾ ਸਮੇਤ ਕਈਆਂ ਨੇ ਕੀਤੀ ਅਰਦਾਸ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਕਰਤਾਰਪੁਰ ਲਾਂਘਾ ਖੁੱਲ੍ਹ ਜਾਣ ਦੀ ਉਮੀਦ
ਗੁਰਦਾਸਪੁਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਹੋਏ ਅਰਦਾਸ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਹੋਏ। ਇਸ ਸਬੰਧੀ ਰੰਧਾਵਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਸੁੱਖੀ ਸਾਂਦੀ ਖੁੱਲ੍ਹਣ ਅਤੇ ਅਮਨ ਸ਼ਾਂਤੀ ਲਈ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਵਿਖੇ ਗੁਰਮਤਿ ਪ੍ਰਚਾਰਕ ਸੰਤ ਸਭਾ ਵਲੋਂ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਬਲਜੀਤ ਸਿੰਘ ਦਾਦੂਵਾਲ, ਸੇਵਾ ਸਿੰਘ ਸੇਖਵਾਂ ਅਤੇ ਹੋਰ ਸਿੱਖ ਜਥੇਬੰਦੀਆਂ ਵੀ ਪਹੁੰਚੀਆਂ ਹੋਈਆਂ ਸਨ। ਧਿਆਨ ਰਹੇ ਕਿ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹ ਜਾਣ ਦੀ ਉਮੀਦ ਹੈ।

RELATED ARTICLES
POPULAR POSTS