ਆਲ ਇੰਡੀਆ ਯੂਥ ਕਾਂਗਰਸ ਪਾਰਟੀ ਦੇ ਸਕੱਤਰ ਜਗਦੀਪ ਕੰਬੋਜ ਗੋਲਡੀ ਨੇ ਦਿੱਤਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਹੋਣੀ ਹੈ। ਇਸ ਨੂੰ ਲੈ ਕੇ ਲੰਘੇ ਕੱਲ੍ਹ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਸੀ, ਜਿਨ੍ਹਾਂ ਦਾ ਨਾਲ ਹੀ ਵਿਰੋਧ ਹੋਣਾ ਵੀ ਸ਼ੁਰੂ ਹੋ ਗਿਆ।
ਇਸ ਦੇ ਚੱਲਦਿਆਂ ਜਲਾਲਾਬਾਦ ਤੋਂ ਪਾਰਟੀ ਨੇ ਰਮਿੰਦਰ ਆਵਲਾ ਨੂੰ ਉਮੀਦਵਾਰ ਬਣਾਇਆ, ਜਿਸਦਾ ਵਿਰੋਧ ਕਰਦਿਆਂ ਆਲ ਇੰਡੀਆ ਯੂਥ ਕਾਂਗਰਸ ਪਾਰਟੀ ਦੇ ਸਕੱਤਰ ਜਗਦੀਪ ਕੰਬੋਜ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਗੋਲਡੀ ਦਾ ਕਹਿਣਾ ਹੈ ਕਿ ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਬਾਹਰੀ ਉਮੀਦਵਾਰ ਨੂੰ ਚੋਣ ਮੈਦਾਨ ‘ਚ ਉਤਾਰੇ ਜਾਣ ਕਰਕੇ ਉਹ ਨਰਾਜ਼ ਹਨ। ਇਸ ਦੇ ਚੱਲਦਿਆਂ ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਧਾਲੀਵਾਲ ਦਾ ਵੀ ਵਿਰੋਧ ਸ਼ੁਰੂ ਹੋ ਗਿਆ ਹੈ। ਕਾਂਗਰਸੀ ਵਿਧਾਇਕ ਨਵਤੇਜ ਚੀਮਾ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਕਿ ਉਹ ਫਗਵਾੜਾ ਤੋਂ ਬਲਵਿੰਦਰ ਧਾਲੀਵਾਲ ਨੂੰ ਦਿੱਤੀ ਗਈ ਟਿਕਟ ‘ਤੇ ਮੁੜ ਵਿਚਾਰ ਕਰੇ। ਇਸੇ ਤਰ੍ਹਾਂ ਮੁਕੇਰੀਆਂ ਹਲਕੇ ਤੋਂ ਵੀ ਇੰਦੂ ਬਾਲਾ ਦਾ ਵਿਰੋਧ ਹੋ ਰਿਹਾ ਹੈ ਕਿ ਟਿਕਟ ਮੁੜਮੁੜ ਕੇ ਇਕ ਹੀ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਦਾਖਾ ਹਲਕੇ ਤੋਂ ਉਮੀਦਵਾਰ ਬਣਾਏ ਸੰਦੀਪ ਸੰਧੂ ਦਾ ਵੀ ਅੰਦਰਖਾਤੇ ਵਿਰੋਧ ਹੋ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …