ਕੈਪਟਨ ਅਮਰਿੰਦਰ ਨੇ ਮੰਗੀ ਕੇਂਦਰੀ ਗ੍ਰਹਿ ਮੰਤਰੀ ਤੋਂ ਮਦਦ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ‘ਚ ਵੱਡੀ ਗਿਣਤੀ ‘ਚ ਹਥਿਆਰ ਸੁੱਟਣ ਦੀ ਘਟਨਾ ‘ਤੇ ਪੰਜਾਬ ਸਰਕਾਰ ਚੌਕਸ ਹੋ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਸਮੱਸਿਆ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਇਸ ਮਹੀਨੇ ਪਾਕਿਸਤਾਨ ਵਲੋਂ ਡਰੋਨ ਨਾਲ ਅੱਠ ਵਾਰ ਹਥਿਆਰ ਸੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੈਪਟਨ ਨੇ ਇਸ ਸਬੰਧੀ ਇਕ ਟਵੀਟ ਕੀਤਾ। ਇਸ ਵਿਚ ਉਨ੍ਹਾਂ ਲਿਖਿਆ ਕਿ ਪਾਕਿਸਤਾਨ ਵਲੋਂ ਡਰੋਨਾਂ ਦਾ ਇਸਤੇਮਾਲ ਕਰਕੇ ਹਥਿਆਰਾਂ ਤੇ ਕਾਰਤੂਸਾਂ ਦੀ ਖੇਪ ਸੁੱਟਣ ਦੀ ਹਾਲੀਆ ਘਟਨਾ ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਦੇ ਨਾਪਾਕ ਮਨਸੂਬੇ ਉਜਾਗਰ ਕਰਦੀ ਹੈ। ਉਨ੍ਹਾਂ ਅਮਿਤ ਸ਼ਾਹ ਨੂੰ ਇਸ ਸਮੱਸਿਆ ਦਾ ਹੱਲ ਛੇਤੀ ਤੋਂ ਛੇਤੀ ਕੱਢਣ ਦੀ ਅਪੀਲ ਕੀਤੀ।
Check Also
ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …