18.9 C
Toronto
Sunday, August 23, 2026
spot_img
Homeਪੰਜਾਬਪੰਜਾਬ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦਾ ਐਲਾਨ

ਪੰਜਾਬ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦਾ ਐਲਾਨ

ਪੰਜਾਬ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦਾ ਐਲਾਨਮੁਕੇਰੀਆਂ ਤੋਂ ਗੁਰਧਿਆਨ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ, ਦਾਖਾ ਤੋਂ ਅਮਨਦੀਪ ਮੋਹੀ ਅਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਨੂੰ ਬਣਾਇਆ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ, ਦਾਖਾ ਤੋਂ ਅਮਨਦੀਪ ਸਿੰਘ ਮੋਹੀ ਅਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਪਚੂਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ‘ਆਪ’ ਹਾਈਕਮਾਨ ਵਲੋਂ ਇਨ੍ਹਾਂ ਨਾਵਾਂ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਗਈ। ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਚਾਰੋਂ ਉਮੀਦਵਾਰ ਪਾਰਟੀ ਦੇ ਵਰਕਰ ਹਨ ਅਤੇ ਹੁਣ ਮੀਡੀਆ ‘ਚ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਬਣਾ ਦਿੱਤਾ ਹੈ।

RELATED ARTICLES
POPULAR POSTS