ਚੰਨੀ ਨੇ ਕਿਹਾ –ਵਿਦੇਸ਼ਾਂ ਤੋਂ ਵੀ ਹੋ ਸਕਦੀਆਂ ਹਨ ਸਨਮਾਨਤ ਸ਼ਖ਼ਸੀਅਤਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਮੌਕੇ 550 ਨਾਨਕ ਨਾਮ ਲੇਵਾ ਉਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਚੰਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ 550 ਉਘੀਆਂ ਨਾਨਕ ਨਾਮ ਲੇਵਾ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚੀ ਵਿਚ ਉਹ ਸ਼ਖ਼ਸੀਅਤਾਂ ਸ਼ਾਮਲ ਹੋ ਸਕਣਗੀਆਂ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਪੂਰਾ ਭਰੋਸਾ ਹੈ। ਮੰਤਰੀ ਨੇ ਦੱਸਿਆ ਕਿ ਇਹ ਸ਼ਖਸੀਅਤਾਂ ਭਾਰਤ ਜਾਂ ਵਿਦੇਸ਼ਾਂ ਤੋਂ ਵੀ ਹੋ ਸਕਦੀਆਂ ਹਨ। ਇਨ੍ਹਾਂ ਸ਼ਖਸੀਅਤਾਂ ਦਾ ਸਨਮਾਨ ਕਰਨ ਲਈ 10 ਨਵੰਬਰ ਨੂੰ ਕਪੂਰਥਲਾ ਵਿਚ ਵਿਸ਼ਾਲ ਸਮਾਗਮ ਕੀਤਾ ਜਾਵੇਗਾ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …