ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅਕਾਲ ਚਲਾਣਾ ਕਰ ਗਏ। ਉਨ੍ਹਾਂ ਨੇ ਆਪਣੇ ਆਖਰੀ ਸਾਹ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਲਏ। ਗਿਆਨੀ ਪੂਰਨ ਸਿੰਘ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕੀਤੀ ਗਈ। ਗਿਆਨੀ ਪੂਰਨ ਸਿੰਘ ਦਾ ਅੰਤਿਮ ਸਸਕਾਰ 26 ਸਤੰਬਰ ਦਿਨ ਵੀਰਵਾਰ ਨੂੰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗਿਆਨੀ ਪੂਰਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਵੀ ਰਹੇ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗਿਆਨੀ ਪੂਰਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਦੇਹਾਂਤ
RELATED ARTICLES