9.9 C
Toronto
Monday, November 3, 2025
spot_img
Homeਭਾਰਤਆਸਾ ਰਾਮ ਦੀ ਜ਼ਮਾਨਤ ਅਰਜ਼ੀ ਖਾਰਜ

ਆਸਾ ਰਾਮ ਦੀ ਜ਼ਮਾਨਤ ਅਰਜ਼ੀ ਖਾਰਜ

ਜੋਧਪੁਰ : ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਆਸਾ ਰਾਮ ਨੂੰ ਇਕ ਵਾਰ ਫਿਰ ਅਦਾਲਤ ਵਲੋਂ ਝਟਕਾ ਦਿੱਤਾ ਗਿਆ। ਰਾਜਸਥਾਨ ਹਾਈਕੋਰਟ ਨੇ ਆਸਾ ਰਾਮ ਦੀ ਉਮਰ ਕੈਦ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਨੂੰ ਖਾਰਜ ਦਿੱਤਾ। ਆਸਾ ਰਾਮ ਵਲੋਂ ਸਜ਼ਾ ‘ਤੇ ਰੋਕ ਲਗਾਉਣ ਲਈ ਹਾਈਕੋਰਟ ਵਿਚ ਦੂਜੀ ਵਾਰ ਅਰਜ਼ੀ ਦਾਇਰ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਆਸਾ ਰਾਮ ‘ਤੇ ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੀ ਇਕ ਨਾਬਾਲਗ ਲੜਕੀ ਨੇ ਜਬਰ ਜਨਾਹ ਦਾ ਦੋਸ਼ ਲਾਇਆ ਸੀ, ਜਿਸ ਵਿਚ ਆਸਾ ਰਾਮ ਦੋਸ਼ੀ ਹੋ ਗਿਆ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਆਸਾ ਪੁੱਤਰ ਦਾ ਮੁੰਡਾ ਨਰਾਇਣ ਸਾਈਂ ਵੀ ਅਜਿਹੇ ਹੀ ਮਾਮਲੇ ਵਿਚ ਜੇਲ੍ਹ ਦੀ ਹਵਾ ਖਾ ਰਿਹਾ ਹੈ।

RELATED ARTICLES
POPULAR POSTS