ਐਲਬਰਟਾ : ਵਿਦੇਸ਼ਾਂ ‘ਚ ਆਏ ਦਿਨ ਪੰਜਾਬੀ ਜਾਂ ਭਾਰਤੀ ਕਿਸੇ ਨਾ ਕਿਸੇ ਤਰ੍ਹਾਂ ਦੀ ਨਸਲੀ ਟਿੱਪਣੀ ਜਾਂ ਨਸਲੀ ਹਮਲੇ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ ਪਰ ਇਸ ਵਾਰ ਹਮਲੇ ਦਾ ਸ਼ਿਕਾਰ ਕੋਈ ਹੋਰ ਨਹੀਂ ਸਗੋਂ ਐਲਬਰਟਾ ਸੂਬੇ ਵਿਚ ਕੈਲਗਰੀ ਸਕਾਈਵਿਊ ਪਾਰਲੀਮੈਂਟ ਹਲਕੇ ਤੋਂ ਐਨਡੀਪੀ ਦੇ ਉਮੀਦਵਾਰ ਗੁਰਿੰਦਰ ਸਿੰਘ ਗਿੱਲ ਹੋਏ ਹਨ। ਉਨ੍ਹਾਂ ਨੂੰ ਨਫ਼ਰਤ ਦਾ ਨਿਸ਼ਾਨਾ ਬਣਾਉਂਦੇ ਹੋਏ ਚੋਣ ਪ੍ਰਚਾਰ ਵਾਲੇ ਪੋਸਟਰਾਂ ‘ਤੇ ਨਸਲੀ ਟਿੱਪਣੀ ਕੀਤੀ ਗਈ ਅਤੇ ਲਿਖਿਆ ਗਿਆ ਕਿ ‘ਆਪਣੇ ਮੁਲਕ ਵਾਪਸ ਜਾਓ’। ਗੁਰਿੰਦਰ ਸਿੰਘ ‘ਤੇ ਹੋਈ ਇਸ ਟਿੱਪਣੀ ਤੋਂ ਬਾਅਦ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਹੁੰਦਿਆਂ ਹੀ ਨਸਲੀ ਟਿੱਪਣੀ ਕਰਨ ਵਾਲਿਆਂ ਖਿਲਾਫ਼ ਲੋਕਾਂ ਨੇ ਆਪਣੀ ਭੜਾਸ ਕੱਢੀ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …