ਨਵੀਂ ਦਿੱਲੀ/ਬਿਊਰੋ ਨਿਊਜ਼
ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਿਰਪਾਨ ਦੀ ਬੇਅਦਬੀ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਡਿਸ਼ੂਮ’ ਫਿਲਮ ਦੇ ਨਿਰਮਾਤਾ ਤੇ ਅਦਾਕਾਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਹ ਨੋਟਿਸ ਭੇਜਿਆ ਹੈ। ਸਿਰਸਾ ਨੇ ਮੰਗ ਕੀਤੀ ਹੈ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਿੱਖ ਸੰਗਤ ਤੋਂ ਮਾਫੀ ਮੰਗਣ। ਨਾਲ ਹੀ ਉਨ੍ਹਾਂ ਨੇ ਯੂ-ਟਿਊਬ ਤੋਂ ਇਹ ਟਰੇਲਰ ਹਟਾ ਕੇ ਗਾਣੇ ਵਿੱਚੋਂ ਵੀ ਅਜਿਹੇ ਸੀਨ ਕੱਟਣ ਦੀ ਮੰਗ ਕੀਤੀ ਹੈ।
ਸਿਰਸਾ ਵੱਲੋਂ ਭੇਜੇ ਗਏ ਨੋਟਿਸ ਵਿੱਚ ਫਿਲਮ ਦੇ ਨਿਰਦੇਸ਼ਕ ਰੋਹਿਤ ਧਵਨ ਤੇ ਫਿਲਮ ਦੀ ਅਦਾਕਾਰ ਜੈਕਲਿਨ ਫਰਨਾਂਡਿਸ ਨੂੰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਲਈ ਲੋਕਾਂ ਤੋਂ ਮਾਫੀ ਮੰਗਣ ਲਈ ਕਿਹਾ ਹੈ। ਸਿਰਸਾ ਵੱਲੋਂ ਭੇਜੇ ਗਏ ਨੋਟਿਸ ਵਿਚ ਕਿਹਾ ਗਿਆ ਹੈ ਕਿ ਇਸ ਗਾਣੇ ਨੂੰ ਦੁਬਾਰਾ ਸ਼ੂਟ ਕੀਤਾ ਜਾਵੇ ਤੇ ਕਿਰਪਾਨ ਦੀ ਬੇਅਦਬੀ ਵਾਲੇ ਸਾਰੇ ਹੀ ਦ੍ਰਿਸ਼ਾਂ ਨੂੰ ਕੱਟਣ ਦੀ ਮੰਗ ਕੀਤੀ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …