ਟੋਰਾਂਟੋ : ਕੈਨੇਡਾ ‘ਚ ਕਾਊਂਸਲ ਜਨਰਲ ਦਿਨੇਸ਼ ਭਾਟੀਆ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਟੋਰਾਂਟੋ ‘ਚ ਨਵੀਂ ਕਾਊਂਸਲ ਜਨਰਲ ਅਪੂਰਵਾ ਸ਼੍ਰੀਵਾਸਤਵਾ ਵਲੋਂ ਅਧਿਕਾਰਿਕ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਅਪੂਰਵਾ ਸ੍ਰੀਵਸਤਵਾ ਟੋਰਾਂਟੋ ਦੇ ਇੱਕ ਹੋਟਲ ‘ਚ ਮੀਡੀਆ ਦੇ ਨਾਲ ਮੁਤਾਸਿਰ ਹੋਏ ਅਤੇ ਟੋਰਾਂਟੋ ਤੋਂ ਅੰਮ੍ਰਿਤਸਰ ਫਲਾਈਟ 27 ਤੋਂ ਸ਼ੁਰੂ ਹੋਣ ਦੀ ਗੱਲ ਕਹੀ ਅਤੇ ਨਾਲ ਭਾਰਤੀ ਕਲਚਰ ਅਤੇ ਸੱਭਿਆਚਾਰ ਨੂੰ ਕੈਨੇਡਾ ‘ਚ ਵੱਸਦੇ ਭਾਰਤੀ ਮੂਲ ਦੇ ਲੋਕਾਂ ਨੂੰ ਪ੍ਰਫੁੱਲਤ ਕਰਨ ਦੀ ਗੱਲ ਆਖੀ। ਉਹਨਾਂ ਇਹ ਵੀ ਕਿਹਾ ਕਿ ਭਾਰਤ ਕੈਨੇਡਾ ਦੇ ਰਿਸ਼ਤਿਆਂ ਨੂੰ ਹਰ ਪੱਖੋਂ ਮਜਬੂਤ ਕੀਤਾ ਜਾਵੇਗਾ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …