Breaking News
Home / ਪੰਜਾਬ / ਸੰਗਰੂਰ ‘ਚ ਲਾਠੀਚਾਰਜ : ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਰਹੇ ਬੇਰੁਜ਼ਗਾਰ ਟੀਚਰਾਂ ਦੀ ਪੁਲਿਸ ਵੱਲੋਂ ਕੁੱਟਮਾਰ

ਸੰਗਰੂਰ ‘ਚ ਲਾਠੀਚਾਰਜ : ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਰਹੇ ਬੇਰੁਜ਼ਗਾਰ ਟੀਚਰਾਂ ਦੀ ਪੁਲਿਸ ਵੱਲੋਂ ਕੁੱਟਮਾਰ

ਬੇਰੁਜ਼ਗਾਰ ਟੀਚਰਾਂ ਨੇ ਸਿੱਖਿਆ ਮੰਤਰੀ ਤੋਂ ਮੰਗੀ ਨੌਕਰੀ, ਮਿਲੀਆਂ ਲਾਠੀਆਂ
11 ਟੀਚਰ ਜ਼ਖਮੀ, ਡੀਐਸਪੀ ਬੋਲੇ : ਕੋਈ ਲਾਠੀਚਾਰਜ ਨਹੀਂ ਕੀਤਾ, ਸਿਰਫ਼ ਧੱਕਾ-ਮੁੱਕੀ ਹੋਈ
ਸੰਗਰੂਰ : ਇਹ ਹਨ ਈਟੀਟੀ ਪਾਸ ਬੇਰੁਜ਼ਗਾਰ ਟੀਚਰ, ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ 4 ਸਤੰਬਰ ਤੋਂ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਨ। ਐਤਵਾਰ ਨੂੰ ਰੋਸ ਮਾਰਚ ਕੱਢ ਕੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਜਿੱਥੇ ਪਹਿਲਾਂ ਤੋਂ ਪੁਲਿਸ ਤਾਇਨਾਤ ਸੀ। ਟੀਚਰਾਂ ਨੇ ਸਿੰਗਲਾ ਦੀ ਰਿਹਾਇਸ਼ ਵੱਲ ਵਧਣਾ ਚਾਹਿਆ ਤਾਂ ਪੁਲਿਸ ਨੇ ਪਿੱਛੇ ਧੱਕ ਦਿੱਤਾ। ਧੱਕਾ-ਮੁੱਕੀ ਦੇ ਦੌਰਾਨ ਜਦੋਂ ਟੀਚਰ ਨਹੀਂ ਮੰਨੇ ਤਾਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਪੁਲਿਸ ਵੱਲੋਂ ਟੀਚਰਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਲਾਠੀਚਾਰਜ ਦੌਰਾਨ ਕਈ ਅਧਿਆਪਕਾਂ ਦੀਆਂ ਦਸਤਾਰਾਂ ਵੀ ਉਤਰ ਗਈਆਂ। ਆਪਣੇ ਬਚਾਅ ਦੇ ਚੱਕਰ ‘ਚ ਕਈ ਅਧਿਆਪਕਾਂ ਦੀਆਂ ਜੁੱਤੀਆਂ ਅਤੇ ਚੱਪਲਾਂ ਸੜਕ ‘ਤੇ ਹੀ ਰਹਿ ਗਈਆਂ। ਲਾਠੀਚਾਰਜ ਦੌਰਾਨ 6 ਪੁਲਿਸ ਕਰਮਚਾਰੀ ਅਤੇ 11 ਅਧਿਆਪਕ ਜ਼ਖਮੀ ਹੋ ਗਏ। ਲਾਠੀਚਾਰਜ ਤੋਂ ਬਾਅਦ ਗੁੱਸੇ ‘ਚ ਅਧਿਆਪਕਾਂ ਨੇ ਸਿੰਗਲਾਂ ਦੀ ਰਿਹਾਇਸ਼ ਦੇ ਨੇੜੇ ਧੂਰੀ-ਪਟਿਆਲਾ ਬਾਈਪਾਸ ‘ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ 30 ਸਤੰਬਰ ਨੂੰ ਚੰਡੀਗੜ੍ਹ ‘ਚ ਪੈਨਲ ਬੈਠਕ ਕਰਵਾਉਣ ਦੇ ਭਰੋਸਾ ਦਿੱਤਾ ਜਾਣ ਤੋਂ ਬਾਅਦ ਅਧਿਆਪਕਾਂ ਨੇ ਆਪਣਾ ਪ੍ਰਦਰਸ਼ਨ ਖਤਮ ਕੀਤਾ। ਤਹਿ ਪ੍ਰੋਗਰਾਮ ਦੇ ਅਨੁਸਾਰ ਯੂਨੀਅਨ ਦੇ ਮੈਂਬਰ ਪੰਜਾਬ ਭਰ ਤੋਂ ਐਤਵਾਰ ਨੂੰ ਸਵੇਰੇ ਹੀ ਸੁਨਾਮ ਰੋਡ ਸਥਿਤ ਪਾਣੀ ਦੀ ਟੈਂਕੀ ਦੇ ਨੇੜੇ ਇਕੱਠੇ ਹੋਣੇ ਸ਼ੁਰੂ ਹੋ ਗਏ। ਲਗਭਗ 1 ਵਜੇ ਅਧਿਆਪਕਾਂ ਨੇ ਰੋਸ ਮਾਰਚ ਕਰਕੇ ਸਿੰਗਲਾ ਨਿਵਾਸ ਵੱਲ ਰੁਖ ਕੀਤਾ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਦੇਖਦੇ ਹੋਏ ਸਿੰਗਲਾ ਨਿਵਾਸ ਦੇ ਨੇੜੇ ਬੈਰੀਕੇਡ ਲਗਾ ਕੇ ਪੁਲਿਸ ਤਾਇਨਾਤ ਕੀਤੀ ਹੋਈ ਸੀ। ਅਧਿਆਪਕਾਂ ਨੇ ਸਿੰਗਲਾ ਨਿਵਾਸ ਵੱਲ ਵਧਣਾ ਚਾਹਿਆ ਤਾਂ ਪੁਲਿਸ ਨੇ ਪਿੱਛੇ ਧੱਕ ਦਿੱਤਾ। ਜਦੋਂ ਅਧਿਆਪਕ ਪੁਲਿਸ ‘ਤੇ ਹਾਵੀ ਹੁੰਦੇ ਦਿਖੇ ਤਾਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਜ਼ਿਕਰਯੋਗ ਹੈ ਕਿ ਯੂਨੀਅਨ ਮੈਂਬਰ ਪੰਜਾਬ ਦੇ ਸਕੂਲਾਂ ‘ਚ ਖਾਲੀ ਪਈਆਂ 10 ਹਜ਼ਾਰ ਅਸਾਮੀਆਂ ਨੂੰ ਭਰਨ ਦੀ ਮੰਗ ਕਰ ਰਹੇ ਹਨ ਅਤੇ 4 ਸਤੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪੰਜ ਮੈਂਬਰ ਸੁਨਾਮ ਰੋਡ ‘ਤੇ ਸਥਿਤ 90 ਫੁੱਟ ਉਚੀ ਪਾਣੀ ਦੀ ਟੈਂਕੀ ‘ਤੇ ਚੜ੍ਹੇ ਹੋਏ ਹਨ। ਇਕ ਹਫ਼ਤਾ ਭੁੱਖ ਹੜਤਾਲ ਕਰਨ ਤੋਂ ਬਾਅਦ 11 ਸਤੰਬਰ ਤੋਂ ਯੂਨੀਅਨ ਮੈਂਬਰ ਹਰਜੀਤ ਸਿੰਘ ਅਤੇ ਜਗਵਿੰਦਰ ਸਿੰਘ ਨਿਵਾਸੀ ਖਾਰਾ ਮਰਨ ਵਰਤ ‘ਤੇ ਬੈਠ ਗਏ ਸਨ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਜਬਰੀ ਉਨ੍ਹਾਂ ਨੂੰ ਚੁੱਕ ਕੇ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਸੀ।
ਮਹਿਲਾ ਅਧਿਆਪਕਾਂ ਨੂੰ ਵੀ ਪੁਲਿਸ ਨੇ ਬੁਰੀ ਤਰ੍ਹਾਂ ਕੁੱਟਿਆ
ਬੇਰੁਜ਼ਗਾਰ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਹਿਲਾ ਅਧਿਆਪਕਾਂ ਨੂੰ ਵੀ ਪੁਰਸ਼ ਪੁਲਿਸ ਕਰਮਚਾਰੀਆਂ ਨੇ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਦੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰੋਜ਼ਗਾਰ ਮੇਲੇ ਲਗਾ ਕੇ ਘਰ-ਘਰ ਰੋਜ਼ਗਾਰ ਦੇਣ ਦਾ ਦਿਖਾਵਾ ਕਰਕੇ ਸਰਕਾਰ ਲੋਕਾਂ ਨੂੰ ਬੇਕੂਫ ਬਣਾ ਰਹੀ ਹੈ। ਜਦੋਂ ਤੱਕ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲ ਜਾਂਦਾ ਉਨ੍ਹਾਂ ਦਾ ਸ਼ਾਂਤੀਪੂਰਵਕ ਸੰਘਰਸ਼ ਜਾਰੀ ਰਹੇਗਾ।
ਮਹਿਲਾ ਅਧਿਆਪਕਾਂ ਨੂੰ ਵੀ ਪੁਲਿਸ ਨੇ ਬੁਰੀ ਤਰ੍ਹਾਂ ਕੁੱਟਿਆ
ਬੇਰੁਜ਼ਗਾਰ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਹਿਲਾ ਅਧਿਆਪਕਾਂ ਨੂੰ ਵੀ ਪੁਰਸ਼ ਪੁਲਿਸ ਕਰਮਚਾਰੀਆਂ ਨੇ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਦੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰੋਜ਼ਗਾਰ ਮੇਲੇ ਲਗਾ ਕੇ ਘਰ-ਘਰ ਰੋਜ਼ਗਾਰ ਦੇਣ ਦਾ ਦਿਖਾਵਾ ਕਰਕੇ ਸਰਕਾਰ ਲੋਕਾਂ ਨੂੰ ਬੇਕੂਫ ਬਣਾ ਰਹੀ ਹੈ। ਜਦੋਂ ਤੱਕ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲ ਜਾਂਦਾ ਉਨ੍ਹਾਂ ਦਾ ਸ਼ਾਂਤੀਪੂਰਵਕ ਸੰਘਰਸ਼ ਜਾਰੀ ਰਹੇਗਾ।

ਮਾਤਾ-ਪਿਤਾ ਦੀ ਮੌਤ ਤੋਂ ਬਾਅਦ 7 ਭੈਣਾਂ ਤੇ ਇਕ ਭਰਾ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ
ਮੁਕਤਸਰ ਨਿਵਾਸੀ ਰਾਜਵੀਰ ਕੌਰ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਨੇ 2016 ‘ਚ ਟੈਟ ਪਾਸ ਕੀਤਾ ਸੀ। ਉਹ ਸੱਤ ਭੈਣਾਂ ਅਤੇ ਇਕ ਭਰਾ ਹੈ ਸਾਾਰਿਆਂ ਨੂੰ ਪਾਲਣ ਦੀ ਜ਼ਿੰਮੇਵਾਰੀ ਉਸ ਦੇ ਸਿਰ ‘ਤੇ ਹੈ। ਉਸ ਦੇ ਘਰ ਦੀ ਹਾਲਤ ਕਾਫ਼ੀ ਖਰਾਬ ਹੈ। ਉਹ ਇਥੇ ਰੋਜ਼ਗਾਰ ਲੈਣ ਦੇ ਲਈ ਆਈ ਸੀ ਨਾ ਕਿ ਲਾਠੀਆਂ ਖਾਣ ਦੇ ਲਈ। ਉਨ੍ਹਾਂ ਨੂੰ ਪੁਲਿਸ ਦੇ ਇਸ ਤਰ੍ਹ ਦੇ ਰਵੱਈਏ ਦੀ ਬਿਲਕੁਲ ਵੀ ਆਸ ਨਹੀਂ ਸੀ, ਸਰਕਾਰ ਵੀ ਕੋਈ ਸੁਣਵਾਈ ਨਹੀਂ ਕਰ ਰਹੀ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …