ਚੰਡੀਗੜ੍ਹ : ਪੰਜਾਬ ਵਿੱਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਯਾਲੀ ਸਾਲ 2012 ਤੋਂ 2017 ਤੱਕ ਇਸ ਹਲਕੇ ਤੋਂ ਅਕਾਲੀ ਦਲ ਦੇ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ। 2017 ਦੀਆਂ ਚੋਣਾਂ ਦੌਰਾਨ ਉਹ ਆਮ ਆਦਮੀ ਪਾਰਟੀ ਦੇ ਐੱਚ ਐੱਸ ਫੂਲਕਾ ਤੋਂ ਹਾਰ ਗਏ ਸਨ। ਮਨਪ੍ਰੀਤ ਸਿੰਘ ਇਯਾਲੀ ਦੀ ਉਮੀਦਵਾਰੀ ਸਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
Check Also
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …