ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਫ਼ਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਲਈ ਆਉਂਦੀ 21 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਸੰਦੀਪ ਸੰਧੂ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਫ਼ਗਵਾੜਾ ਹਲਕੇ ਤੋਂ ਬਲਵਿੰਦਰ ਸਿੰਘ ਧਾਲੀਵਾਲ ਆਈਏਐੱਸ ਨੂੰ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਬਣਾਇਆ ਹੈ ਅਤੇ ਉਨ੍ਹਾਂ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਵੀ ਦੇ ਦਿੱਤਾ। ਰਮਿੰਦਰ ਸਿੰਘ ਆਵਲਾ ਜਲਾਲਾਬਾਦ ਹਲਕੇ ਤੋਂ ਪਾਰਟੀ ਉਮੀਦਵਾਰ ਹੋਣਗੇ; ਜਦ ਕਿ ਪਾਰਟੀ ਨੇ ਮੁਕੇਰੀਆਂ ਹਲਕੇ ਦੇ ਸਵਰਗੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਪਤਨੀ ਸ੍ਰੀਮਤੀ ਇੰਦੂ ਬਾਲਾ ਨੂੰ ਉਮੀਦਵਾਰ ਬਣਾਇਆ ਹੈ। ਜਲਾਲਾਬਾਦ ਤੋਂ ਸਾਬਕਾ ਮੰਤਰੀ ਹੰਸ ਰਾਜ ਜੋਸਨ ਟਿਕਟ ਦੇ ਤਕੜੇ ਦਾਅਵੇਦਾਰ ਸਨ। ਉਹ ਇਕ-ਦੋ ਮੰਤਰੀਆਂ ਅਤੇ ਕਾਂਗਰਸੀ ਆਗੂਆਂ ਨੂੰ ਮਿਲੇ ਤੇ ਬਾਹਰਲੇ ਉਮੀਦਵਾਰ ਨੂੰ ਟਿਕਟ ਦੇਣ ਬਾਰੇ ਰੋਸ ਜ਼ਾਹਿਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਹਲਕੇ ਦੀ ਟਿਕਟ ਦੇ ਫ਼ੈਸਲੇ ਨਾਲ ਅਕਾਲੀ ਦਲ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ।
Home / ਪੰਜਾਬ / ਕਾਂਗਰਸ ਨੇ ਦਾਖਾ ਤੋਂ ਸੰਦੀਪ ਸੰਧੂ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਜਲਾਲਾਬਾਦ ਤੋਂ ਰਮਿੰਦਰ ਸਿੰਘ ਆਵਲਾ ਤੇ ਮੁਕੇਰੀਆਂ ਤੋਂ ਇੰਦੂ ਬਾਲਾ ਨੂੰ ਉਮੀਦਵਾਰ ਐਲਾਨਿਆ
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …