550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਏਅਰ ਇੰਡੀਆ ਨਵੰਬਰ ਮਹੀਨੇ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਨ ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਨੇ ਦੱਸਿਆ ਕਿ ਇਹ ਉਡਾਣ ਹਾਲ ਦੀ ਘੜੀ ਹਫ਼ਤੇ ਵਿੱਚ ਤਿੰਨ ਦਿਨ ਹੋਵੇਗੀ ਅਤੇ ਇਸ ਤੋਂ ਬਾਅਦ ਯਾਤਰੂਆਂ ਦੇ ਰੁਝਾਨ ਨੂੰ ਦੇਖਦਿਆਂ ਉਡਾਣਾਂ ਦਾ ਸਮਾਂ ਵਧਾਇਆ ਵੀ ਜਾ ਸਕਦਾ ਹੈ। ਤਨਮਨਜੀਤ ਸਿੰਘ ਨੇ ਦੱਸਿਆ ਕਿ ਏਅਰ ਇੰਡੀਆ ਨੇ ਇਹ ਫ਼ੈਸਲਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਦੱਸਿਆ ਕਿ ਲੰਡਨ ਨੇੜਲੇ ਹਵਾਈ ਅੱਡੇ ਤੋਂ ਇਹ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਤਨਮਨਜੀਤ ਨੇ ਇੰਗਲੈਂਡ ਤੇ ਭਾਰਤ ਦੇ ਉਨ੍ਹਾਂ ਸੰਸਦ ਮੈਂਬਰਾਂ ਦਾ ਧੰਨਵਾਦ ਵੀ ਕੀਤਾ, ਜਿਹੜੇ ਇਸ ਉਡਾਣ ਨੂੰ ਸ਼ੁਰੂ ਕਰਾਉਣ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਕਾਸ ਮੰਚ, ਸੇਵਾ ਟਰੱਸਟ ਯੂਕੇ ਤੇ ਹੋਰ ਸੰਸਥਾਵਾਂ ਨੇ ਵੀ ਲੰਡਨ ਤੋਂ ਅੰਮ੍ਰਿਤਸਰ ਵਿਚ ਸਿੱਧੀ ਉਡਾਣ ਸ਼ੁਰੂ ਕਰਾਉਣ ‘ਚ ਅਹਿਮ ਭੂਮਿਕਾ ਨਿਭਾਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …