10.3 C
Toronto
Tuesday, October 28, 2025
spot_img
Homeਪੰਜਾਬਚੰਡੀਗੜ੍ਹ ਪ੍ਰਸ਼ਾਸਨ ਦਾ ਫੁਰਮਾਨ

ਚੰਡੀਗੜ੍ਹ ਪ੍ਰਸ਼ਾਸਨ ਦਾ ਫੁਰਮਾਨ

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਤਾਂ ਹੋ ਸਕਦੀ ਹੈ 5 ਸਾਲ ਦੀ ਕੈਦ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਪ੍ਰਸ਼ਾਸਨ ਨੇ ਸਖਤ ਫੁਰਮਾਨ ਜਾਰੀ ਕੀਤਾ ਹੈ ਕਿ 2 ਅਕਤੂਬਰ ਤੋਂ ਜਿਹੜਾ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰੇਗਾ, ਉਸ ਨੂੰ 5 ਸਾਲ ਦੀ ਕੈਦ ਅਤੇ ਭਾਰੀ ਜੁਰਮਾਨੇ ਵੀ ਲਗਾਏ ਜਾ ਸਕਦੇ ਹਨ। ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਚੰਡੀਗੜ੍ਹ ਵਿਚ ਸਿੰਗਲ ਯੂਜ਼ ਪੌਲੀਥੀਨ ਅਤੇ ਪਲਾਸਟਿਕ ‘ਤੇ ਰੋਕ ਲਗਾਉਣ ਨੂੰ ਲੈ ਕੇ ਮਨਜੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਵਾਤਾਵਰਣ ਵਿਭਾਗ 2 ਅਕਤੂਬਰ ਤੋਂ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰੇਗਾ ਅਤੇ ਇਹ ਨੋਟੀਫਿਕੇਸ਼ਨ ਅਗਲੇ ਹਫਤੇ ਤੋਂ ਅਮਲ ਵਿਚ ਜਾਵੇਗੀ। ਨੋਟੀਫਿਕੇਸ਼ਨ ਤੋਂ ਬਾਅਦ ਜੇਕਰ ਕੋਈ ਦੁਕਾਨਦਾਰ, ਰੈਸਟੋਰੈਂਟ ਜਾਂ ਆਨ ਲਾਈਨ ਫੂਡ ਸਪਲਾਈ ਕਰਨ ਵਾਲੀਆਂ ਕੰਪਨੀਆਂ ਨਿਯਮਾਂ ਦੀ ਉਲੰਘਣਾ ਕਰਨਗੀਆਂ ਤਾਂ ਉਨ੍ਹਾਂ ਖਿਲਾਫ ਨੋਟੀਫਿਕੇਸ਼ਨ ਮੁਤਾਬਕ ਹੀ ਕਾਰਵਾਈ ਹੋਵੇਗੀ।

RELATED ARTICLES
POPULAR POSTS