Breaking News
Home / ਪੰਜਾਬ / ਲੁਧਿਆਣਾ ‘ਚ ਦੋ ਸਕੇ ਭਰਾਵਾਂ ਦੀ ਨਸ਼ੇ ਕਾਰਨ ਮੌਤ

ਲੁਧਿਆਣਾ ‘ਚ ਦੋ ਸਕੇ ਭਰਾਵਾਂ ਦੀ ਨਸ਼ੇ ਕਾਰਨ ਮੌਤ

ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਲੁਧਿਆਣਾ ਵਿਚ ਪੈਂਦੀ ਇੰਦਰਾ ਕਾਲੋਨੀ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਹਿਚਾਣ ਸੋਨੂੰ ਤੇ ਹੈਪੀ ਵਜੋਂ ਹੋਈ ਹੈ। ਨੇੜੇ ਰਹਿੰਦੇ ਲੋਕਾਂ ਵਲੋਂ ਜਾਣਕਾਰੀ ਦਿੱਤੀ ਗਈ ਇਹ ਦੋਵੇਂ ਨੌਜਵਾਨ ਕਾਫੀ ਸਮੇਂ ਤੋਂ ਨਸ਼ਾ ਕਰਦੇ ਸਨ ਅਤੇ ਇਨ੍ਹਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ‘ਚ ਨਸ਼ਿਆਂ ਨੂੰ ਕਾਫੀ ਠੱਲ੍ਹ ਪਈ ਹੈ, ਪਰ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ, ਜੋ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ।

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …