ਕਿਹਾ -ਬਾਦਲਾਂ ਖਿਲਾਫ ਮੁੱਦੇ ਚੁੱਕਣ ‘ਚ ਨਾਕਾਮ ਰਹੇ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊ ਦੌਰਾਨ ਬਰਗਾੜੀ ਕਾਂਡ ਮਾਮਲੇ ਵਿਚ ਬਾਦਲਾਂ ਨੂੰ ਕਲੀਨ ਦਿੱਤੀ ਸੀ, ਜਿਸ ਤੋਂ ਬਾਅਦ ਕਾਂਗਰਸ ਦੇ ਅੰਦਰੋਂ ਅਤੇ ਬਾਹਰੋ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ। ਜਿਸ ਨੂੰ ਦੇਖਦਿਆਂ ਕੈਪਟਨ ਨੇ ਆਪਣੀ ਕਹੀ ਗੱਲ ਤੋਂ ਹੀ ਪਾਸਾ ਵੱਟ ਲਿਆ ਸੀ, ਪਰ ਵਿਰੋਧ ਅਜੇ ਵੀ ਜਾਰੀ ਹੈ। ਇਸ ਦੇ ਚੱਲਦਿਆਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਖਿਲਾਫ ਫਿਰ ਝੰਡਾ ਚੁੱਕ ਲਿਆ ਹੈ। ਪ੍ਰਤਾਪ ਬਾਜਵਾ ਨੇ ਆਪਣੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਰਹਿੰਦੇ ਹੋਏ ਬਾਦਲਾਂ ਖਿਲਾਫ ਕਈ ਮਾਮਲੇ ਉਜਾਗਰ ਕੀਤੇ, ਪਰ ਕੈਪਟਨ ਅਮਰਿੰਦਰ ਅਜਿਹਾ ਕਰਨ ਵਿਚ ਨਾਕਾਮ ਰਹੇ ਹਨ। ਬਾਜਵਾ ਨੇ ਕਿਹਾ ਕਿ ਸੀਬੀਆਈ ਵੱਲੋਂ ਦਾਇਰ ਜਾਂਚ ਦੀ ਕਲੋਜ਼ਰ ਰਿਪੋਰਟ ਮੰਗਣ ਦੀ ਬਜਾਏ ਕੈਪਟਨ ਸਰਕਾਰ ਨੂੰ ਜਾਂਚ ‘ਤੇ ਇਤਰਾਜ਼ ਕਰਨਾ ਚਾਹੀਦਾ ਸੀ। ਉਧਰ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਬਰਗਾੜੀ ਮਾਮਲਿਆਂ ਦੀ ਜਾਂਚ ਸਬੰਧੀ ਸੂਬਾ ਸਰਕਾਰ ਨੂੰ ਸੀਬੀਆਈ ‘ਤੇ ਜ਼ਰਾ ਵੀ ਭਰੋਸਾ ਨਹੀਂ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …