4.1 C
Toronto
Thursday, November 27, 2025
spot_img
Homeਪੰਜਾਬਅਕਾਲੀ ਦਲ ਅਤੇ ਭਾਜਪਾ 'ਚ ਆਈ ਤਰੇੜ ਤੋਂ ਬਾਅਦ ਸੁਖਬੀਰ ਨੇ ਕਿਹਾ

ਅਕਾਲੀ ਦਲ ਅਤੇ ਭਾਜਪਾ ‘ਚ ਆਈ ਤਰੇੜ ਤੋਂ ਬਾਅਦ ਸੁਖਬੀਰ ਨੇ ਕਿਹਾ

ਭਾਜਪਾ ਨੇ ਗੱਠਜੋੜ ਦੀ ਮਰਿਆਦਾ ਨਹੀ ਨਿਭਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਹਰਿਆਣਾ ਵਿਚ ਹੋ ਰਹੀਆਂ ਵਿਧਾਨ ਸਭਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਿਚ ਤਰੇੜਾਂ ਆ ਗਈਆਂ ਅਤੇ ਹੁਣ ਇਹ ਦੋਵੇਂ ਪਾਰਟੀਆਂ ਵੱਖਵੱਖ ਚੋਣ ਲੜਨਗੀਆਂ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਨੇ ਗਠਜੋੜ ਦੀ ਮਰਿਆਦਾ ਨਹੀਂ ਨਿਭਾਈ। ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਭਾਜਪਾ ਨੇ ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇਕੋ ਇਕ ਵਿਧਾਇਕ ਬਲਕੌਰ ਸਿੰਘ ਨੂੰ ਵੀ ਆਪਣੇ ਨਾਲ ਮਿਲਾ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਖਾਸੀ ਨਰਾਜ਼ਗੀ ਪ੍ਰਗਟਾਈ ਹੈ। ਹੁਣ ਆਉਣ ਵਾਲੇ ਸਮੇਂ ਵਿਚ ਇਹ ਦੇਖਣਾ ਹੋਵੇਗਾ ਕਿ ਲੰਮੇ ਸਮੇਂ ਤੋਂ ਚੱਲ ਰਹੇ ਅਕਾਲੀਭਾਜਪਾ ਗਠਜੋੜ ਵਿਚ ਆਈ ਤਰੇੜ ਦਾ ਪੰਜਾਬ ਦੀ ਸਿਆਸਤ ‘ਤੇ ਕਿੰਨਾ ਕੁ ਅਸਰ ਪੈਂਦਾ ਹੈ।

RELATED ARTICLES
POPULAR POSTS