-5.5 C
Toronto
Monday, February 2, 2026
spot_img
Homeਪੰਜਾਬਮਨਪ੍ਰੀਤ ਸਿੰਘ ਇਆਲੀ ਨੇ ਦਾਖਾ ਹਲਕੇ ਤੋਂ ਭਰਿਆ ਨਾਮਜ਼ਦਗੀ ਪਰਚਾ

ਮਨਪ੍ਰੀਤ ਸਿੰਘ ਇਆਲੀ ਨੇ ਦਾਖਾ ਹਲਕੇ ਤੋਂ ਭਰਿਆ ਨਾਮਜ਼ਦਗੀ ਪਰਚਾ

ਇਆਲੀ ਦਾ ਦਾਅਵਾ – ਸ਼ਾਨ ਨਾਲ ਜਿੱਤੇਗਾ ਅਕਾਲੀ ਦਲ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਆਪਣਾ ਨਾਮਜ਼ਦਗੀ ਪਰਚਾ ਭਰ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਢਿੱਲੋਂ ਅਤੇ ਲੁਧਿਆਣਾ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵੀ ਮੌਜੂਦ ਸੀ। ਕਾਫੀ ਉਤਸ਼ਾਹ ਵਿਚ ਦਿਸ ਰਹੇ ਇਆਲੀ ਦਾ ਕਹਿਣਾ ਸੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤ ਹਾਸਲ ਕਰੇਗਾ। ਇਸ ਤੋਂ ਪਹਿਲਾਂ ਦਾਖਾ ਹਲਕੇ ਤੋਂ ਹੀ ਟੀਟੂ ਨਾਮ ਦੇ ਉਮੀਦਵਾਰ ਨੇ ਨਾਮਜ਼ਦਗੀ ਪਰਚਾ ਭਰਿਆ ਸੀ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ ਜ਼ਿਮਨੀ ਚੋਣ ਲਈ ਆਉਂਦੀ 21 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ, ਜਿਸ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ।

RELATED ARTICLES
POPULAR POSTS