ਦਾਖਾ ਤੋਂ ਸੁਖਦੇਵ ਸਿੰਘ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਬਣਾਇਆ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ 4 ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਲੋਕ ਇਨਸਾਫ ਪਾਰਟੀ ਵਲੋਂ ਆਪਣੇ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਦਾਖਾ ਤੋਂ ਸੁਖਦੇਵ ਸਿੰਘ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਚੋਣ ਮੈਦਾਨ ਵਿਚ ਉਤਾਰਿਆ।
ਇਸ ਤੋਂ ਪਹਿਲਾਂ ਕਾਂਗਰਸ ਨੇ ਫਗਵਾੜਾ ਤੋਂ ਬਲਵਿੰਦਰ ਧਾਲੀਵਾਲ ਅਤੇ ਦਾਖਾ ਤੋਂ ਸੰਦੀਪ ਸੰਧੂ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਨੇ ਦਾਖਾ ਤੋਂ ਅਮਨਦੀਪ ਸਿੰਘ ਮੋਹੀ ਅਤੇ ਫਗਵਾੜਾ ਤੋ ਸੰਤੋਸ਼ ਕੁਮਾਰ ਨੂੰ ਟਿਕਟ ਦਿੱਤੀ ਹੋਈ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …