ਨਵੀਂ ਦਿੱਲੀ/ਬਿਊਰੋ ਨਿਊਜ਼
ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਕੇਸ ਵਿਚ ਦਿੱਲੀ ਹਾਈਕੋਰਟ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਫਿਲਹਾਲ ਚਿਦੰਬਰਮ ਨੂੰ ਤਿਹਾੜ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਇਸ ਤੋਂ ਪਹਿਲਾਂ ਵੀ 19 ਸਤੰਬਰ ਨੂੰ ਵਿਸ਼ੇਸ਼ ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ ਦੂਜੀ ਵਾਰ 14 ਦਿਨ ਲਈ ਵਧਾ ਦਿੱਤੀ ਸੀ। ਹਾਈਕੋਰਟ ਦਾ ਕਹਿਣਾ ਸੀ ਕਿ ਹੁਣ ਤੱਕ ਮਾਮਲੇ ਦੇ ਸਬੂਤਾਂ ਨਾਲ ਕੋਈ ਛੇੜ ਛਾੜ ਨਹੀਂ ਹੋਈ ਹੈ, ਪਰ ਇਹ ਯਕੀਨੀ ਲੱਗ ਰਿਹਾ ਹੈ ਕਿ ਚਿਦੰਬਰਮ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਧਿਆਨ ਰਹੇ ਕਿ ਲੰਘੀ 20 ਅਗਸਤ ਨੂੰ ਚਿਦੰਬਰਮ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …