26.3 C
Toronto
Sunday, September 13, 2026
spot_img
Homeਭਾਰਤਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 78 ਉਮੀਦਵਾਰਾਂ ਦੀ ਸੂਚੀ ਕੀਤੀ...

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 78 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 78 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀਯੋਗੇਸ਼ਵਰ, ਸੰਦੀਪ ਸਿੰਘ ਅਤੇ ਬਬੀਤਾ ਫੋਗਾਟ ਨੂੰ ਮਿਲੀ ਟਿਕਟ
ਪਾਣੀਪਤ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਉਲੰਪੀਅਨ ਯੋਗੇਸ਼ਵਰ ਦੱਤ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੂੰ ਵੀ ਟਿਕਟ ਦੇ ਦਿੱਤੀ ਗਈ ਹੈ। ਇਸੇ ਦੌਰਾਨ ਮਨੋਹਰ ਲਾਲ ਖੱਟਰ ਕਰਨਾਲ ਤੋਂ, ਯੋਗੇਸ਼ਵਰ ਦੱਤ ਬੜੌਦਾ, ਸੁਭਾਸ਼ ਬਰਾਲਾ ਟੋਹਾਣਾ, ਸੰਦੀਪ ਸਿੰਘ ਪਿਹੋਵਾ ਅਤੇ ਬਬੀਤਾ ਫੋਗਾਟ ਨੂੰ ਦਾਦਰੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਧਿਆਨ ਰਹੇ ਕਿ ਹਰਿਆਣਾ ਵਿਚ 21 ਅਕਤੂਬਰ ਨੂੰ ਹੀ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸੇ ਦੌਰਾਨ ਜਨ ਨਾਇਕ ਜਨਤਾ ਪਾਰਟੀ ਨੇ ਵੀ 15 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

RELATED ARTICLES
POPULAR POSTS