ਪਾਣੀ ਵਿਚ ਰੁੜ ਗਈ 4 ਸਾਲਾ ਬੱਚੀ ਅਤੇ ਉਸਦੀ ਮਾਂ
ਹੁਸ਼ਿਆਰਪੁਰ/ਬਿਊਰੋ ਨਿਊਜ਼
ਲੰਘੀ ਦੇਰ ਰਾਤ ਹੁਸ਼ਿਆਰਪੁਰ ਅਤੇ ਉਸਦੇ ਨੇੜਲੇ ਇਲਾਕਿਆਂ ਵਿਚ ਜ਼ੋਰਦਾਰ ਮੀਂਹ ਵਰ੍ਹਿਆ। ਇਸ ਭਾਰੀ ਮੀਂਹ ਕਾਰਨ ਪਿੰਡ ਸ਼ੇਰਪੁਰ ਬਾਹਤੀਆਂ ਵਿਚ 4 ਸਾਲਾਂ ਦੀ ਬੱਚੀ ਅਤੇ ਉਸਦੀ ਮਾਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਈਆਂ। ਇਹ ਪਰਵਾਸੀ ਮਜ਼ਦੂਰਾਂ ਦਾ ਪਰਿਵਾਰ ਇਕ ਚੋਈ ਦੇ ਨੇੜੇ ਆਪਣੀ ਝੁੱਗੀ ਬਣਾ ਕੇ ਰਹਿੰਦਾ ਸੀ।
ਇਸ ਮੀਂਹ ਕਾਰਨ ਹੁਸ਼ਿਆਰਪੁਰ ਦੇ ਇਲਾਕੇ ਵਿਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਆਲੂ, ਮਟਰ, ਗਾਜਰਾਂ ਅਤੇ ਹੋਰ ਸਬਜ਼ੀਆਂ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ। ਜਿਸ ਨੂੰ ਲੈ ਕੇ ਕਿਸਾਨਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …