ਕੈਪਟਨ ਅਮਰਿੰਦਰ ਨੇ ਕਿਹਾ ਰਾਜੋਆਣਾ ਦੀ ਸਜ਼ਾ ਮਾਫ਼ ਕਰਨ ਲਈ ਮੈਂ ਕੇਂਦਰ ਨੂੰ ਨਹੀਂ ਸੀ ਲਿਖਿਆ
ਲੁਧਿਆਣਾ/ਬਿਊਰੋ ਨਿਊਜ਼
ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਉਮਰ ਕੈਦ ਵਿਚ ਬਦਲਣ ਦਾ ਫੈਸਲਾ ਲਿਆ। ਜਿਸਦਾ ਕਈਆਂ ਨੇ ਸਵਾਗਤ ਕੀਤਾ ਅਤੇ ਕਈਆਂ ਨੇ ਇਸਦਾ ਵਿਰੋਧ ਵੀ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ 17 ਬੰਦੀਆਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਪਰ ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਲਈ ਨਹੀਂ ਲਿਖਿਆ। ਇਸ ਸਬੰਧੀ ਬੇਅੰਤ ਸਿੰਘ ਪੋਤੇ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਫੈਸਲਾ ਕੇਂਦਰ ਵਲੋਂ ਰਾਜਨੀਤਕ ਲਾਹਾ ਲੈਣ ਲਈ ਕੀਤਾ ਗਿਆ ਹੈ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ ਪ੍ਰਕਾਸ਼ ਪੁਰਬ ਮੌਕੇ 8 ਸਿੱਖ ਕੈਦੀਆਂ ਨੂੰ ਵੀ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …