ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ
ਕਪੂਰਥਲਾ/ਬਿਊਰੋ ਨਿਊਜ਼
ਅਮਰੀਕਾ ਦੇ ਸ਼ਹਿਰ ਹਿਊਸਟਨ ਵਿਚ ਪਿਛਲੇ ਦਿਨੀਂ ਪਹਿਲੇ ਸਿੱਖ ਅਫਸਰ ਸੰਦੀਪ ਸਿੰਘ ਧਾਲੀਵਾਲ ਦਾ ਕਤਲ ਹੋ ਗਿਆ ਅਤੇ ਸੰਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਦੋਂ ਸੰਦੀਪ ਧਾਲੀਵਾਲ ਦੀ ਮੌਤ ਦੀ ਖਬਰ ਪਿੰਡ ਧਾਲੀਵਾਲ ਬੇਟ ਜ਼ਿਲ੍ਹਾ ਕਪੂਰਥਲਾ ਪਹੁੰਚੀ ਤਾਂ ਪਿੰਡ ਵਿਚ ਮਾਤਮ ਛਾ ਗਿਆ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਦਸਤਾਰ ਅਤੇ ਦਾੜ੍ਹੀ ਸਮੇਤ ਡਿਊਟੀ ਕਰਨ ਵਾਲੇ ਭਾਰਤੀ ਮੂਲ ਦੇ ਪਹਿਲੇ ਸਿੱਖ ਅਫਸਰ ਸੰਦੀਪ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਉਦੋਂ ਵਾਪਰੀ ਸੀ ਜਦੋਂ ਉਹ ਟਰੈਫਿਕ ਸਿਗਨਲ ਅਤੇ ਆਪਣੀ ਡਿਊਟੀ ਕਰ ਰਿਹਾ ਸੀ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਸੰਦੀਪ ਸਿੰਘ ਦੀ ਹੱਤਿਆ ਕਾਰਨ ਪੂਰੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …