Breaking News
Home / ਪੰਜਾਬ / ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚੱਲਣਗੀਆਂ

ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚੱਲਣਗੀਆਂ

ਕੈਪਟਨ ਅਮਰਿੰਦਰ ਦੀ ਅਪੀਲ ‘ਤੇ ਰੇਲਵੇ ਵਿਭਾਗ ਨੇ ਦਿੱਤੀ ਮਨਜੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਵਿਭਾਗ ਨੂੰ ਵੱਧ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਸੀ। ਕੈਪਟਨ ਦੀ ਅਪੀਲ ਨੂੰ ਮੰਨਦਿਆਂ ਰੇਲ ਵਿਭਾਗ ਨੇ ਪਹਿਲੀ ਨਵੰਬਰ 2019 ਤੋਂ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਰੇਲ ਗੱਡੀਆਂ ਸੂਬੇ ਵਿੱਚੋਂ ਅਤੇ ਸੂਬੇ ਤੋਂ ਬਾਹਰੋਂ ਚੱਲਣਗੀਆਂ। ਇਹ ਵਿਸ਼ੇਸ਼ ਰੇਲ ਗੱਡੀਆਂ ਅਤੇ ਐਕਸਪ੍ਰੈਸ ਰੇਲ ਗੱਡੀਆਂ ਸ਼ਰਧਾਲੂਆਂ ਨੂੰ ਪੰਜਾਬ ਅਤੇ ਦੂਜੇ ਖੇਤਰਾਂ ਖਾਸ ਕਰਕੇ ਨਾਂਦੇੜ ਸਾਹਿਬ ਤੇ ਪਟਨਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਲੈ ਕੇ ਜਾਣਗੀਆਂ। ਜ਼ਿਕਰਯੋਗ ਹੈ ਕਿ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਰੇਲਵੇ ਵੱਲੋਂ ਇਤਿਹਾਸਕ ਕਸਬਿਆਂ ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਨੂੰ ਜੋੜਦੀ ਇਕ ਹੋਰ ਰੇਲ ਗੱਡੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …