Breaking News
Home / ਦੁਨੀਆ / ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦਣਾ ਚਾਹੁੰਦਾ ਹੈ ਪਾਕਿਸਤਾਨ

ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦਣਾ ਚਾਹੁੰਦਾ ਹੈ ਪਾਕਿਸਤਾਨ

ਕਾਂਗਰਸ ਪਾਰਟੀ ਦਾ ਕਹਿਣਾ – ਵਿਦੇਸ਼ ਮੰਤਰਾਲੇ ਤੋਂ ਲਵਾਂਗੇ ਸਲਾਹ
ਇਸਲਾਮਾਬਾਦ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਲਾਉਣਾ ਚਾਹੁੰਦਾ ਹੈ। ਇਸ ਸੰਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸੱਦਾ ਦੇਣਾ ਚਾਹੁੰਦੇ ਹਾਂ ਅਤੇ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹਨ। ਅਸੀਂ ਉਨ੍ਹਾਂ ਨੂੰ ਰਸਮੀ ਸੱਦਾ ਵੀ ਭੇਜਾਂਗੇ। ਜ਼ਿਕਰਯੋਗ ਹੈ ਕਿ ਪਾਕਿ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੋਲ੍ਹਣ ਦਾ ਦਾਅਵਾ ਕੀਤਾ ਗਿਆ ਸੀ।
ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਦੇਸ਼ੀ ਸੱਦਾ ਸਰਕਾਰੀ ਪੱਧਰ ‘ਤੇ ਮਿਲਦਾ ਹੈ ਤਾਂ ਇਸ ‘ਤੇ ਅਸੀਂ ਵਿਦੇਸ਼ ਮੰਤਰਾਲੇ ਤੋਂ ਸਲਾਹ ਲਵਾਂਗੇ ਕਿ ਸੱਦਾ ਸਵੀਕਾਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …