Breaking News
Home / ਪੰਜਾਬ / ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਅੱਜ ਸੀ ਨਾਮਜ਼ਦਗੀਆਂ ਦਾ ਆਖਰੀ ਦਿਨ

ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਅੱਜ ਸੀ ਨਾਮਜ਼ਦਗੀਆਂ ਦਾ ਆਖਰੀ ਦਿਨ

ਬਹੁਤੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਆਉਂਦੀ 21 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਉਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਇਨ੍ਹਾਂ ਜ਼ਿਮਨੀ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾ ਆਖਰੀ ਦਿਨ ਸੀ ਅਤੇ ਚੋਣ ਲੜਨ ਵਾਲੀਆਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਭਰ ਦਿੱਤੇ ਹਨ।
ਇਸਦੇ ਚੱਲਦਿਆਂ ਹਲਕਾ ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ, ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ, ‘ਆਪ’ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਅਤੇ ਬਸਪਾ ਉਮੀਦਵਾਰ ਭਗਵਾਨ ਦਾਸ ਚੌਹਾਨ ਨੇ ਆਪੋਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ। ਇਸੇ ਤਰ੍ਹਾਂ ਹਲਕਾ ਜਲਾਲਾਬਾਦ ਤੋਂ ਅਕਾਲੀ ਦਲਭਾਜਪਾ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ, ਕਾਂਗਰਸੀ ਉਮੀਦਵਾਰ ਰਮਿੰਦਰ ਆਂਵਲਾ ਅਤੇ ‘ਆਪ’ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਵੀ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਨੇ ਵੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਹਾਜ਼ਰੀ ਵਿਚ ਨਾਮਜ਼ਦਗੀ ਪਰਚਾ ਭਰਿਆ। ਧਿਆਨ ਰਹੇ ਫਗਵਾੜਾ, ਜਲਾਲਾਬਾਦ, ਮੁਕੇਰੀਆਂ ਅਤੇ ਦਾਖਾ ਹਲਕੇ ਵਿਚ ਜ਼ਿਮਨੀ ਚੋਣ ਹੋਣੀ ਹੈ, ਜਿੱਥੇ ਕੁਝ ਉਮੀਦਵਾਰਾਂ ਨੇ ਪਹਿਲਾਂ ਹੀ ਕਾਗਜ਼ ਦਾਖਲ ਕਰਵਾ ਦਿੱਤੇ ਸਨ।

Check Also

ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗਾਂਧੀ ਪਟਿਆਲਾ ਤੋਂ ਅਤੇ ਖਹਿਰਾ ਸੰਗਰੂਰ ਤੋਂ ਹਨ ਚੋਣ ਮੈਦਾਨ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ …