ਕੇਂਦਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਜਾਵੇਗਾ ਬੇਅੰਤ ਸਿੰਘ ਦਾ ਪਰਿਵਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੇ ਫੈਸਲੇ ਦੇ ਚੱਲਦਿਆਂ ਪੰਜਾਬ ਕਾਂਗਰਸ ਵੀ ਦੋ ਹਿੱਸਿਆਂ ਵਿਚ ਵੰਡਦੀ ਦਿਸ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਹੜੇ ਸਿੱਖ ਬੰਦੀਆਂ ਦੀ ਸੂਚੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜੀ ਸੀ, ਉਸ ਵਿਚ ਰਾਜੋਆਣਾ ਦਾ ਨਾਮ ਵੀ ਸੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਦੋਹਰਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਦਾ ਕਹਿਣਾ ਹੈ ਕਿ ਬੇਅੰਤ ਸਿੰਘ ਦੇ ਕਤਲ ਵਿਚ ਦੋਸ਼ੀ ਜਾਂ ਕਿਸੇ ਹੋਰ ਕੈਦੀ ਦੀ ਰਿਹਾਈ ਵਿਚ ਪੰਜਾਬ ਸਰਕਾਰ ਦੀ ਕੋਈ ਵੀ ਭੂਮਿਕਾ ਨਹੀਂ ਹੈ। ਕੈਪਟਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿਚ ਕੈਦ 17 ਟਾਡਾ ਕੈਦੀਆਂ ਦੀ ਸੂਚੀ ਕੇਂਦਰ ਨੂੰ ਭੇਜੀ ਸੀ ਕਿਉਂਕਿ ਇਹ ਸੂਚੀ ਕੇਂਦਰ ਨੇ ਮੰਗਵਾਈ ਸੀ।
ਇਸੇ ਦੌਰਾਨ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਬੇਅੰਤ ਸਿੰਘ ਦਾ ਪਰਿਵਾਰ ਸੁਪਰੀਮ ਕੋਰਟ ‘ਚ ਜਾਵੇਗਾ। ਇਸ ਸੰਬੰਧੀ ਜਾਣਕਾਰੀ ਬੇਅੰਤ ਸਿੰਘ ਪੋਤੇ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਵਲੋਂ ਦਿੱਤੀ ਗਈ ਹੈ।
Check Also
ਅਮਰੀਕਾ ਨੇ 104 ਭਾਰਤੀਆਂ ਨੂੰ ਹੱਥ-ਪੈਰ ਬੰਨ੍ਹ ਕੇ ਚੜ੍ਹਾਇਆ ਸੀ ਜਹਾਜ਼ ’ਚ
ਅਮਰੀਕਾ ਦੇ ਅਜਿਹੇ ਵਰਤਾਰੇ ਤੋਂ ਹਰ ਭਾਰਤੀ ਨਿਰਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ …