Breaking News
Home / ਪੰਜਾਬ / ਕਰਜਈ ਕਿਸਾਨਾਂ ਨੂੰ ਜ਼ਮੀਨ ਕੁਰਕੀ ਦੇ ਮਿਲਣ ਲੱਗੇ ਨੋਟਿਸ

ਕਰਜਈ ਕਿਸਾਨਾਂ ਨੂੰ ਜ਼ਮੀਨ ਕੁਰਕੀ ਦੇ ਮਿਲਣ ਲੱਗੇ ਨੋਟਿਸ

ਹਰਪਾਲ ਚੀਮਾ ਨੇ ਕਿਹਾ – ਕੈਪਟਨ ਸਰਕਾਰ ਵਾਅਦਿਆਂ ਤੋਂ ਭੱਜੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਵਲੋਂ ਕਰਜ਼ਈ ਕਿਸਾਨਾਂ ਨੂੰ ਕਰਜ਼ਾ ਨਾ ਮੋੜੇ ਜਾਣ ‘ਤੇ ਜ਼ਮੀਨ ਕੁਰਕ ਸਬੰਧੀ ਨੋਟਿਸ ਭੇਜੇ ਜਾ ਰਹੇ ਹਨ। ਇਹ ਖੁਲਾਸਾ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੀਤਾ। ਹਰਪਾਲ ਚੀਮਾ ਨੇ ਕਿਹਾ ਕਿ ਕਰਜ਼ਾ ਕੁਰਕੀ ਖ਼ਤਮ ਦੇ ਝੂਠੇ ਤੇ ਗੁੰਮਰਾਹਕੁਨ ਨਾਅਰੇ ਦੇ ਕੇ ਸੱਤਾ ਹਾਸਲ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਇੱਕ ਵੀ ਵਾਅਦੇ ‘ਤੇ ਪੂਰਾ ਨਹੀਂ ਉੱਤਰੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸਾਰੇ ਕਰਜ਼ੇ ਤਾਂ ਕੀ ਮੁਆਫ਼ ਕਰਨੇ ਸੀ, ਉਲਟਾ ਕਿਸਾਨਾਂ ਨੂੰ ਜ਼ਮੀਨ ਕੁਰਕ ਕਰਨ ਦੇ ਲਗਾਤਾਰ ਨੋਟਿਸ ਭੇਜੇ ਜਾ ਰਹੇ ਹਨ।
ਚੀਮਾ ਨੇ ਇਸ ਦੀ ਤਾਜ਼ਾ ਮਿਸਾਲ ਦਿੰਦਿਆਂ ਕਿਹਾ ਕਿ ਸਰਦੂਲਗੜ੍ਹ ਦੀ ਬੈਂਕ ਵਲੋਂ ਨੰਦਗੜ੍ਹ ਪਿੰਡ ਦੇ 14 ਕਿਸਾਨਾਂ ਨੂੰ ਜ਼ਮੀਨ ਦੀ ਕੁਰਕੀ ਦੇ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਕਿਸਾਨ ਇਸ ਕਰਕੇ ਹੀ ਖੁਦਕੁਸ਼ੀਆਂ ਦਾ ਰਾਹ ਚੁਣ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ , ਜਿਹੜੇ ਕਿਸਾਨਾਂ ਨਾਲ ਵਾਅਦੇ ਕਰਕੇ ਮੁੱਕਰ ਗਏ ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …