Breaking News
Home / ਪੰਜਾਬ / ਲੁਧਿਆਣਾ ਦੇ ਵੱਖ-ਵੱਖ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਵਿਅਕਤੀਆਂ ਦੀ ਮੌਤ

ਲੁਧਿਆਣਾ ਦੇ ਵੱਖ-ਵੱਖ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਵਿਅਕਤੀਆਂ ਦੀ ਮੌਤ

ਸਿਹਤ ਵਿਭਾਗ ਦੀ ਟੀਮ ਕਰ ਰਹੀ ਹੈ ਜਾਂਚ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਥਾਣਾ ਡੇਹਲੇ ਦੀ ਹਦੂਦ ਅੰਦਰ ਪੈਂਦੇ ਪਿੰਡ ਰਣੀਆਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਾਹਨੇਵਾਲ ਦੇ ਪਿੰਡ ਜਸਪਾਲ ਬਾਂਗਰ ਵਿਚ ਵੀ ਇਕ ਵਿਅਕਤੀ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਜਦਕਿ ਰਣੀਆਂ ਪਿੰਡ ਦਾ ਇੱਕ ਹੋਰ ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸਿਵਲ ਹਸਪਤਾਲ ਲੁਧਿਆਣਾ ਵਿਚ ਜੇਰੇ ਇਲਾਜ ਹੈ। ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …