ਐਸ.ਟੀ.ਐਫ. ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
ਜੰਡਿਆਲਾ ਗੁਰੂ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਜਾਨੀਆਂ ਵਿਚ ਨਸ਼ਾ ਤਸਕਰਾਂ ਅਤੇ ਐਸ.ਟੀ.ਐਫ. ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਗੋਲੀ ਲੱਗਣ ਕਰਕੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜਾਨੀਆਂ ਵਿਚ ਜਲੰਧਰ ਤੋਂ ਐਸ.ਟੀ.ਐਫ. ਦੀ ਟੀਮ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰਾਂ ਨੂੰ ਫੜਨ ਲਈ ਗਈ ਸੀ। ਇਸੇ ਦੌਰਾਨ ਨਸ਼ਾ ਤਸਕਰਾਂ ਨਾਲ ਹੋਏ ਮੁਕਾਬਲੇ ਵਿਚ ਹੈਡ ਕਾਂਸਟੇਬਲ ਗੁਰਦੀਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਗੁਰਦੀਪ ਸਿੰਘ ਜਲੰਧਰ ਦੀ ਐਸ ਟੀ ਐਫ ਇਕਾਈ ਵਿੱਚ ਤਾਇਨਾਤ ਸੀ। ਉਹ ਆਪਣੀ ਟੀਮ ਦੇ ਨਾਲ ਨਸ਼ਾ ਤਸਕਰਾਂ ਦਾ ਪਿੱਛਾ ਕਰਦੇ ਹੋਏ ਜਲੰਧਰ ਤੋਂ ਜੰਡਿਆਲਾ ਗੁਰੂ ਕਸਬੇ ਤੱਕ ਪਹੁੰਚਿਆ ਸੀ। ਨਸ਼ਾ ਤਸਕਰ ਆਪਣਾ ਮੋਟਰ ਸਾਈਕਲ ਛੱਡ ਕੇ ਫਰਾਰ ਹੋ ਗਏ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …