ਅਮਰੀਕਾ ਨੇ ਪ੍ਰਗਟਾਇਆ ਖਦਸ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਨੇ ਭਾਰਤ ਵਿਚ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ। ਅਮਰੀਕਾ ਨੇ ਕਿਹਾ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਤੋਂ ਕਈ ਅੱਤਵਾਦੀ ਸੰਗਠਨ ਭਾਰਤ ਵਿਚ ਵੱਡੇ ਹਮਲੇ ਦੀ ਤਿਆਰੀ ਵਿਚ ਹਨ। ਇੰਡੋ ਪੈਸੀਫਿਕ ਸਿਕਿਓਰਟੀ ਅਫੇਅਰਸ ਦੇ ਸਹਾਇਕ ਸਕੱਤਰ ਰੰਡੇਲ ਸ੍ਰੀਵਰ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਕਸ਼ਮੀਰ ਨੂੰ ਲੈ ਕੇ ਭਾਰਤ ਦੇ ਫ਼ੈਸਲੇ ਤੋਂ ਬਾਅਦ ਸਰਹੱਦ ਪਾਰ ਤੋਂ ਵੱਡੇ ਹਮਲੇ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …